For the best experience, open
https://m.punjabitribuneonline.com
on your mobile browser.
Advertisement

ਇਸਤਰੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

07:59 AM Mar 18, 2024 IST
ਇਸਤਰੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
ਮਾਨਸਾ ਵਿਚ ਰੋਸ ਪ੍ਰਦਰਸ਼ਨ ਕਰਦੀਆਂ ਹੋਈਆਂ ਇਸਤਰੀ ਅਕਾਲੀ ਦਲ ਦੀਆਂ ਕਾਰਕੁਨਾਂ।
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 17 ਮਾਰਚ
ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਅੱਜ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਮਾਨਸਾ ਵਿਖੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਦੌਰਾਨ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਮੂਲੀਅਤ ਕੀਤੀ। ਬੀਬੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਬਾਜ਼ਾਰ ਵਿੱਚ ਰੋਸ ਮਾਰਚ ਕੀਤਾ ਅਤੇ ਪੰਜਾਬ ਸਰਕਾਰ ਦੀ ਲਾਰਿਆਂ ਦੀ ਪੰਡ ਫੂਕੀ।
ਇਕੱਠ ਨੂੰ ਸੰਬੋਧਨ ਕਰਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਝੂਠੇ ਲਾਰਿਆਂ ਵਾਲੀ ਪਾਰਟੀ ਹੈ ਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਕਰਕੇ ਲੋਕ ਆਪਣ-ਆਪ ਨੂੰ ਲੁੱਟੇ ਹੋਏ ਮਹਿਸੂਸ ਕਰ ਰਹੇ ਹਨ ਪਰ ਹੁਣ ਲੋਕ ਆਮ ਆਦਮੀ ਪਾਰਟੀ ਦੀਆਂ ਚਾਲਾਂ ਵਿੱਚ ਨਹੀਂ ਆਉਂਦੇ ਹਨ। ਉਨ੍ਹਾਂ ਕਿਹਾ ਕਿ ਆਪ ਨੇ ਔਰਤਾਂ ਦੇ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਆਉਣ ’ਤੇ ਹਰ ਔਰਤ ਨੂੰ ਇੱਕ-ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ ਪ੍ਰੰਤੂ 24 ਮਹੀਨੇ ਬੀਤ ਗਏ ਹਨ, ਔਰਤਾਂ ਨੂੰ ਇੱਕ ਰੁਪਏ ਵੀ ਨਹੀਂ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੱਖਾਂ ਲੋੜਵੰਦ ਲੋਕਾਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੱਟੇ ਗਏ ਰਾਸ਼ਨ ਕਾਰਡ ਤੁਰੰਤ ਚਾਲੂ ਕੀਤੇ ਜਾਣ, ਨਵੇਂ ਜੀਆਂ ਨੂੰ ਰਾਸ਼ਨ ਕਾਰਡ ਵਿੱਚ ਐਡ ਕੀਤਾ ਜਾਵੇ ਨਵੇਂ ਰਾਸ਼ਨ ਕਾਰਡ ਬਣਾਏ ਜਾਣ ਅਤੇ ਰਾਸ਼ਨ ਵਿੱਚ ਦਾਲ ਅਤੇ ਕਣਕ ਪੂਰੀ ਮਾਤਰਾ ਵਿੱਚ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 600 ਯੂਨਿਟ ਬਿਜਲੀ ਮੁਆਫ਼ ਕੀਤੀ ਗਈ ਹੈ ਪ੍ਰੰਤੂ ਖਾਸ ਕਰਕੇ ਗਰੀਬ ਵਰਗ ਦੇ ਬਿੱਲ ਹਜ਼ਾਰਾਂ ਤੋਂ ਲੈਕੇ ਲੱਖਾਂ ਰੁਪਏ ਵਿੱਚ ਆ ਰਹੇ ਹਨ। ਇਸ ਮੌਕੇ ਡਾ.ਪ੍ਰੇਮ ਕੁਮਾਰ, ਕਰਮਜੀਤ ਕੌਰ ਸਮਾਓ, ਗੁਰਪ੍ਰੀਤ ਕੌਰ ਮੂਸਾ, ਸੁਖਵਿੰਦਰ ਕੌਰ ਸੁੱਖੀ, ਚਰਨਜੀਤ ਕੌਰ, ਸੁਖਦੀਪ ਕੌਰ, ਗੁਰਪ੍ਰੀਤ ਕੌਰ, ਸੁਖਜੀਤ ਕੌਰ, ਸਰਬਜੀਤ ਕੌਰ, ਹਰਬੰਸ ਕੌਰ, ਮਲੀਕਾ, ਅਮਨਪ੍ਰੀਤ ਕੌਰ ਅਤੇ ਲਾਭ ਕੌਰ ਨੇ ਵੀ ਸੰਬੋਧਨ ਕੀਤਾ।

Advertisement

Advertisement
Author Image

sanam grng

View all posts

Advertisement
Advertisement
×