ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਿਲਾ ਕਮਿਸ਼ਨ ਵੱਲੋਂ ਹਾਈ ਕੋਰਟ ਦੇ ਫ਼ੈਸਲੇ ਦਾ ਸਵਾਗਤ

08:29 AM Jun 15, 2024 IST

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 14 ਜੂਨ
ਮਹਿਲਾ ਕਮਿਸ਼ਨ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਉਸ ਫ਼ੈਸਲੇ ਦਾ ਸਵਾਗਤ ਕੀਤਾ ਗਿਆ ਹੈ ਜਿਸ ਵਿੱਚ ਅਦਾਲਤ ਨੇ ਕਿਹਾ ਹੈ ਕਿ ਮਾਂ ਬਣਨ ਤੋਂ ਬਾਅਦ ਮਹਿਲਾ ਕੈਦੀ ਨੂੰ ਇੱਕ ਸਾਲ ਦੀ ਆਰਜ਼ੀ ਜ਼ਮਾਨਤ ਮਿਲ ਸਕੇਗੀ। ਹਾਈ ਕੋਰਟ ਦੇ ਫ਼ੈਸਲੇ ’ਚ ਕਿਹਾ ਗਿਆ ਹੈ ਕਿ ਗੰਭੀਰ ਮਾਮਲਿਆਂ ’ਚ ਵੀ ਗਰਭਵਤੀ ਔਰਤਾਂ ਨੂੰ ਜਣੇਪੇ ਤੋਂ ਬਾਅਦ ਇੱਕ ਸਾਲ ਤੱਕ ਦੀ ਆਰਜ਼ੀ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ ਜਾਂ ਉਨ੍ਹਾਂ ਦੀ ਸਜ਼ਾ ਮੁਅੱਤਲ ਕੀਤੀ ਜਾਣੀ ਚਾਹੀਦੀ ਹੈ।
ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿ ਇਹ ਜੇਲ੍ਹ ਵਿੱਚ ਬੰਦ ਔਰਤਾਂ ਦੇ ਅਧਿਕਾਰਾਂ ਅਤੇ ਸਨਮਾਨ ਨੂੰ ਬਰਕਰਾਰ ਰੱਖਣ ਲਈ ਕਮਿਸ਼ਨ ਦੇ ਯਤਨਾਂ ਦੀ ਦਿਸ਼ਾ ’ਚ ਅਹਿਮ ਕਦਮ ਹੈ।

Advertisement

Advertisement
Advertisement