For the best experience, open
https://m.punjabitribuneonline.com
on your mobile browser.
Advertisement

ਮਹਿਲਾ ਕ੍ਰਿਕਟ: ਬੰਗਲਾਦੇਸ਼ ਖ਼ਿਲਾਫ਼ ਭਾਰਤ 19 ਦੌੜਾਂ ਨਾਲ ਜੇਤੂ

07:24 AM May 01, 2024 IST
ਮਹਿਲਾ ਕ੍ਰਿਕਟ  ਬੰਗਲਾਦੇਸ਼ ਖ਼ਿਲਾਫ਼ ਭਾਰਤ 19 ਦੌੜਾਂ ਨਾਲ ਜੇਤੂ
Advertisement

ਸਿਲਹਟ, 30 ਅਪਰੈਲ
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਮੀਂਹ ਤੋਂ ਪ੍ਰਭਾਵਿਤ ਦੂਜੇ ਟੀ-20 ਮੈਚ ’ਚ ਬੰਗਲਾਦੇਸ਼ ਨੂੰ ਡਕਵਰਥ ਲੁਈਸ ਵਿਧੀ ਦੇ ਆਧਾਰ ’ਤੇ 19 ਦੌੜਾਂ ਨਾਲ ਹਰਾ ਦਿੱਤਾ। ਰਾਧਾ ਯਾਦਵ ਦੀਆਂ ਤਿੰਨ ਵਿਕਟਾਂ ਦੀ ਮਦਦ ਨਾਲ ਭਾਰਤ ਨੇ ਮੇਜ਼ਬਾਨ ਟੀਮ ਨੂੰ 119 ਦੌੜਾਂ ’ਤੇ ਢੇਰ ਕਰ ਦਿੱਤਾ। ਰਾਧਾ ਨੇ 19 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ ਜਦਕਿ ਦੀਪਤੀ ਸ਼ਰਮਾ ਅਤੇ ਸ਼੍ਰੇਅੰਕਾ ਪਾਟਿਲ ਨੇ ਦੋ-ਦੋ ਵਿਕਟਾਂ ਲਈਆਂ। ਬੰਗਲਾਦੇਸ਼ ਲਈ ਸਲਾਮੀ ਬੱਲੇਬਾਜ਼ ਮੁਰਸ਼ਿਦਾ ਖਾਤੂਨ ਨੇ ਸਭ ਤੋਂ ਵੱਧ 46 ਦੌੜਾਂ ਬਣਾਈਆਂ। ਜਵਾਬ ਵਿੱਚ ਭਾਰਤ ਨੇ ਸ਼ੈਫਾਲੀ ਵਰਮਾ (0) ਦਾ ਵਿਕਟ ਜਲਦੀ ਗੁਆ ਦਿੱਤਾ। ਇਸ ਮਗਰੋਂ ਡੀ. ਹੇਮਲਤਾ ਨੇ 24 ਗੇਂਦਾਂ ਵਿੱਚ 41 ਦੌੜਾਂ ਬਣਾਈਆਂ। ਉਸ ਨੇ ਆਪਣੀ ਨਾਬਾਦ ਪਾਰੀ ਵਿੱਚ ਪੰਜ ਚੌਕੇ ਤੇ ਦੋ ਛੱਕੇ ਜੜੇ। ਜਦੋਂ ਮੀਂਹ ਸ਼ੁਰੂ ਹੋਇਆ ਉਸ ਵੇਲੇ ਭਾਰਤ 5.2 ਓਵਰਾਂ ਵਿੱਚ ਇੱਕ ਵਿਕਟ ’ਤੇ 47 ਦੌੜਾਂ ਬਣਾ ਕੇ ਖੇਡ ਰਿਹਾ ਸੀ ਤੇ ਡੀਅੱੈਲਐੱਸ ਤਹਿਤ 19 ਦੌੜਾਂ ਨਾਲ ਅੱਗੇ ਸੀ। ਮੀਂਹ ਕਾਰਨ ਅੱਗੇ ਦਾ ਮੈਚ ਨਹੀਂ ਖੇਡਿਆ ਗਿਆ ਤੇ ਭਾਰਤ ਨੂੰ ਜੇਤੂ ਐਲਾਨ ਦਿੱਤਾ ਗਿਆ। ਪੰਜ ਮੈਚਾਂ ਦੀ ਲੜੀ ਵਿੱਚ ਭਾਰਤ ਹੁਣ 2-0 ਨਾਲ ਅੱਗੇ ਹੈ। ਪਹਿਲੇ ਮੈਚ ਵਿੱਚ ਭਾਰਤ ਨੇ ਮੇਜ਼ਬਾਨ ਟੀਮ ਨੂੰ 44 ਦੌੜਾਂ ਨਾਲ ਹਰਾਇਆ ਸੀ। -ਪੀਟੀਆਈ

Advertisement

Advertisement
Author Image

Advertisement
Advertisement
×