For the best experience, open
https://m.punjabitribuneonline.com
on your mobile browser.
Advertisement

ਮਹਿਲਾ ਦਿਵਸ: ਬੀਬੀਆਂ ਨੇ ਸਰਕਾਰ ਨੂੰ ਚੋਣ ਵਾਅਦੇ ਚੇਤੇ ਕਰਵਾਏ

11:07 AM Mar 09, 2024 IST
ਮਹਿਲਾ ਦਿਵਸ  ਬੀਬੀਆਂ ਨੇ ਸਰਕਾਰ ਨੂੰ ਚੋਣ ਵਾਅਦੇ ਚੇਤੇ ਕਰਵਾਏ
ਡੀਸੀ ਦੀ ਰਿਹਾਇਸ਼ ਅੱਗੇ ਧਰਨੇ ਵਿੱਚ ਸ਼ਮੂਲੀਅਤ ਕਰਦੀ ਹੋਈ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ। -ਫੋਟੋ: ਪਵਨ ਸ਼ਰਮਾ
Advertisement

ਮਨੋਜ ਸ਼ਰਮਾ
ਬਠਿੰਡਾ, 8 ਮਾਰਚ
ਕੌਮਾਂਤਰੀ ਇਸਤਰੀ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਬਠਿੰਡਾ ਦੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸਤਰੀ ਵਿੰਗ ਦੀਆਂ ਆਗੂਆਂ ਨੇ ਪੰਜਾਬ ਸਰਕਾਰ ਨੂੰ ਹਰ ਫਰੰਟ ’ਤੇ ਫੇਲ੍ਹ ਕਰਾਰ ਦਿੱਤਾ। ਅੱਜ ਦੇ ਰੋਸ ਧਰਨੇ ਵਿੱਚ ਵੱਡੀ ਗਿਣਤੀ ਔਰਤਾਂ ਬਿਜਲੀ ਦੇ ਹਜ਼ਾਰਾਂ ਰੁਪਏ ਵਾਲੇ ਬਿੱਲ ਲੈ ਕੇ ਪੁੱਜੀਆਂ। ਇਸ ਮੌਕੇ ਮੈਂਬਰ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਖਿਲਾਫ਼ ਨਿਸ਼ਾਨੇ ਸੇਧੇ।
ਹਰਸਿਮਰਤ ਕੌਰ ਬਾਦਲ ਅਤੇ ਹਰਗੋਬਿੰਦ ਕੌਰ ਨੇ ਪੰਜਾਬ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਉਹ ਕੌਮਾਂਤਰੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਉਨ੍ਹਾਂ ਵੱਲੋਂ ਚੋਣਾਂ ਤੋਂ ਪਹਿਲਾਂ ਔਰਤਾਂ ਨਾਲ ਕੀਤੇ ਝੂਠੇ ਵਾਅਦੇ ਯਾਦ ਕਰਵਾਉਣ ਆਏ ਹਨ। ਆਮ ਆਦਮੀ ਪਾਰਟੀ ਲਾਰਿਆਂ ਵਾਲੀ ਪਾਰਟੀ ਹੈ ਜਿਸ ਕਰਕੇ ਲੋਕ ਆਪਣੇ ਆਪ ਨੂੰ ਲੁੱਟੇ ਹੋਏ ਮਹਿਸੂਸ ਕਰ ਰਹੇ ਹਨ। ਔਰਤਾਂ ਨੂੰ ਲਾਰੇ ਲਾ ਕੇ ਸੱਤਾ ’ਤੇ ਆਈ ਸਰਕਾਰ ਦੇ 24 ਮਹੀਨੇ ਬੀਤ ਗਏ ਹਨ ਪਰ ਔਰਤਾਂ ਨੂੰ ਇੱਕ ਧੇਲਾ ਵੀ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 600 ਯੂਨਿਟ ਬਿਜਲੀ ਮੁਆਫ ਕੀਤੀ ਗਈ ਹੈ ਪਰ ਬਿਜਲੀ ਦੇ ਬਿੱਲ ਲੱਖਾਂ ਰੁਪਏ ਆ ਰਹੇ ਹਨ। ਇਸ ਮੌਕੇ ਉਨ੍ਹਾਂ ਸ਼ਗਨ ਸਕੀਮ ਅਤੇ ਬੱਚਿਆਂ ਦੇ ਵਜ਼ੀਫਿਆਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਿਆ। ਇਸ ਤੋਂ ਬਾਅਦ ਨਾਇਬ ਤਹਿਸੀਲਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਂ ਦੇ ਨਾਂ ’ਤੇ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਬਠਿੰਡਾ ਦਿਹਾਤੀ ਦੀ ਜ਼ਿਲ੍ਹਾ ਪ੍ਰਧਾਨ ਚਰਨਜੀਤ ਕੌਰ, ਬਲਕਾਰ ਸਿੰਘ, ਮਾਨ ਸਿੰਘ, ਇਕਬਾਲ ਸਿੰਘ ਬਬਲੀ ਢਿੱਲੋਂ, ਪਰਮਜੀਤ ਕੌਰ ਵਿਰਕ ਸੰਗਰੂਰ, ਜਸਵਿੰਦਰ ਕੌਰ ਸ਼ੇਰਗਿੱਲ, ਗੁਰਪ੍ਰੀਤ ਕੌਰ ਮੂਸਾ, ਸੁਖਵਿੰਦਰ ਕੌਰ ਸੁੱਖੀ ਬੁਢਲਾਡਾ, ਪਰਮਜੀਤ ਕੌਰ ਕੱਟੂ , ਹਲਕਾ ਲੰਬੀ ਦੀ ਪ੍ਰਧਾਨ ਮਨਜੀਤ ਕੌਰ, ਵੀਰਪਾਲ ਕੌਰ , ਜਸਵੀਰ ਕੌਰ, ਅਮਨਦੀਪ ਕੌਰ , ਮਨਪ੍ਰੀਤ ਕੌਰ, ਸੀਮਾ, ਸਤਨਾਮ ਕੌਰ ਤੇ ਹੋਰ ਹਾਜ਼ਰ ਸਨ।

Advertisement

ਧਰਨੇ ’ਤੇ ਡਟੀਆਂ ਔਰਤਾਂ ਵੱਲੋਂ ਮਹਿਲਾ ਦਿਵਸ ਮੌਕੇ ਮਾਰਚ

ਡੱਬਵਾਲੀ (ਪੱਤਰ ਪ੍ਰੇਰਕ): ਡੱਬਵਾਲੀ ਹੱਦ ’ਤੇ ਡੂਮਵਾਲੀ ਵਿੱਚ ਧਰਨੇ ’ਤੇ ਡਟੀ ਭਾਕਿਯੂ ਏਕਤਾ (ਡਕੌਂਦਾ) ਵੱਲੋਂ ਅੱਜ ‘ਕੌਮਾਂਤਰੀ ਮਹਿਲਾ ਦਿਵਸ’ ਮੌਕੇ ਹੱਦ ’ਤੇ ਮਾਰਚ ਕੱਢਿਆ ਗਿਆ। ਇਸ ਮੌਕੇ ਅੰਮ੍ਰਿਤ ਪਾਲ ਕੌਰ, ਰਾਜਵੀਰ ਕੌਰ ਮਹਿਮਾ, ਰਾਜ ਰਾਣੀ ਡੱਬਵਾਲੀ, ਜਸਵਿੰਦਰ ਕੌਰ ਝੰਡੂਕੇ, ਸੁਖਵਿੰਦਰ ਕੌਰ, ਮਹਿੰਦਰ ਕੌਰ ਫਰੀਦਕੋਟ, ਜਸਬੀਰ ਕੌਰ ਨੇ ਔਰਤ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਅਖੌਤੀ ਆਜ਼ਾਦੀ ਦੇ 76 ਸਾਲ ਬੀਤਣ ਬਾਅਦ ਵੀ ਔਰਤਾਂ ’ਤੇ ਜਬਰ ਸਾਰੀਆਂ ਹੱਦਾਂ ਪਾਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਔਰਤਾਂ ਨੂੰ ਵੀ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਨੂੰ ਇਸ ਸਬੰਧੀ ਸੰਘਰਸ਼ ਕਰਨਾ ਚਾਹੀਦਾ ਹੈ। ਇਸ ਮੌਕੇ ਭਾਕਿਯੂ ਏਕਤਾ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਮੀਤ ਪ੍ਰਧਾਨ ਹਰੀਸ਼ ਨੱਢਾ ਤੇ ਹੋਰ ਹਾਜ਼ਰ ਸਨ।

Advertisement
Author Image

sukhwinder singh

View all posts

Advertisement
Advertisement
×