ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਿਲਾ ਰਾਖਵਾਂਕਰਨ ਬਿੱਲ: ਭਾਜਪਾ ਦੀਆਂ ਵਰਕਰਾਂ ਬਾਗੋ-ਬਾਗ

08:50 AM Sep 21, 2023 IST
featuredImage featuredImage
ਨਵੀਂ ਦਿੱਲੀ ’ਚ ਤਖ਼ਤੀਆਂ ਫੜ ਕੇ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੀਆਂ ਹੋਈਆਂ ਭਾਜਪਾ ਵਰਕਰਾਂ।

ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਸਤੰਬਰ
ਦਿੱਲੀ ਭਾਜਪਾ ਦੀਆਂ ਮਹਿਲਾ ਵਰਕਰਾਂ ਨੇ ਮਹਿਲਾ ਮੋਰਚਾ ਦੀ ਪ੍ਰਧਾਨ ਰੀਚਾ ਪਾਂਡੇ ਮਿਸ਼ਰਾ ਦੀ ਅਗਵਾਈ ਹੇਠ ਨਵੀਂ ਦਿੱਲੀ ਦੇ ਆਸ-ਪਾਸ ਵੱਖ-ਵੱਖ 15 ਥਾਵਾਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮਹਿਲਾ ਰਾਖਵਾਂਕਰਨ ਬਿੱਲ ਲਿਆਉਣ ’ਤੇ ਧੰਨਵਾਦ ਕੀਤਾ ਹੈ। ਰੀਚਾ ਪਾਂਡੇ ਮਿਸ਼ਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਚੁੱਕੇ ਗਏ ਇਸ ਇਤਿਹਾਸਕ ਕਦਮ ਤੋਂ ਔਰਤਾਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਤਤਕਾਲੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਭਾਜਪਾ ਸਰਕਾਰ ਦੌਰਾਨ ਇਸ ਬਿੱਲ ਨੂੰ ਪਾਸ ਕਰਵਾਉਣ ਲਈ ਚਾਰ ਵਾਰ ਅਥਾਹ ਯਤਨ ਕੀਤੇ ਗਏ ਸਨ ਪਰ ਔਰਤਾਂ ਦੇ ਵਿਕਾਸ ਦਾ ਵਿਰੋਧ ਕਰਨ ਵਾਲੀ ਕਾਂਗਰਸ ਪਾਰਟੀ ਅਤੇ ਇਸ ਦੀਆਂ ਭਾਈਵਾਲ ਪਰਿਵਾਰਵਾਦੀ ਖੇਤਰੀ ਪਾਰਟੀਆਂ ਨੇ ਇਸ ਉਪਰਾਲੇ ਨੂੰ ਨਾਕਾਮ ਕਰ ਦਿੱਤਾ ਸੀ। ਮਹਿਲਾ ਮੋਰਚਾ ਪ੍ਰਧਾਨ ਨੇ ਕਿਹਾ ਕਿ ਵਿਰੋਧੀ ਧਿਰ ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਗਲਤ ਸੰਦੇਸ਼ ਦੇ ਕੇ ਲੋਕਾਂ ਵਿੱਚ ਭੰਬਲਭੂਸਾ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਅੱਜ ਦਿੱਲੀ ਦੇ ਲੋਕਾਂ ਨੂੰ ਹੀ ਨਹੀਂ ਸਗੋਂ ਦੇਸ਼ ਦੀ ਜਨਤਾ ਨੂੰ ਪਤਾ ਲੱਗ ਗਿਆ ਹੈ ਕਿ ਔਰਤਾਂ ਦੇ ਵਿਕਾਸ ਲਈ ਜੇਕਰ ਕੁਝ ਕੀਤਾ ਹੈ ਤਾਂ ਉਹ ਮੋਦੀ ਸਰਕਾਰ ਹੈ।

Advertisement

Advertisement