ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਿਲਾ ਟੀ-20 ਦਰਜਾਬੰਦੀ: ਹਰਮਨਪ੍ਰੀਤ ਕੌਰ 12ਵੇਂ ਸਥਾਨ ’ਤੇ ਪਹੁੰਚੀ

07:20 AM Jul 17, 2024 IST

ਦੁਬਈ, 16 ਜੁਲਾਈ
ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਅਤੇ ਸਲਾਮੀ ਬੱਲੇਬਾਜ਼ ਸ਼ੈਫਾਲੀ ਵਰਮਾ ਦੱਖਣੀ ਅਫਰੀਕਾ ਖ਼ਿਲਾਫ਼ ਹਾਲ ਹੀ ਵਿੱਚ ਸਮਾਪਤ ਹੋਈ ਲੜੀ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਆਈਸੀਸੀ ਮਹਿਲਾ ਟੀ-20 ਰੈਂਕਿੰਗ ਵਿੱਚ ਕ੍ਰਮਵਾਰ 12ਵੇਂ ਅਤੇ 15ਵੇਂ ਸਥਾਨ ’ਤੇ ਪਹੁੰਚ ਗਈਆਂ ਹਨ। ਹਰਮਨਪ੍ਰੀਤ ਤਿੰਨ ਸਥਾਨ ਉਪਰ ਚੜ੍ਹੀ ਅਤੇ ਉਸ ਦੇ 613 ਰੇਟਿੰਗ ਅੰਕ ਹਨ। ਸ਼ੈਫਾਲੀ ਨੂੰ ਦੋ ਸਥਾਨਾਂ ਦਾ ਫਾਇਦਾ ਹੋਇਆ। ਉਹ ਨਿਊਜ਼ੀਲੈਂਡ ਦੀ ਅਮੈਲੀਆ ਕੇਰ ਅਤੇ ਇੰਗਲੈਂਡ ਦੀ ਡੈਨੀ ਵਯਾਟ ਨਾਲ ਸਾਂਝੇ ਤੌਰ ’ਤੇ 15ਵੇਂ ਸਥਾਨ ’ਤੇ ਹੈ। ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਪੰਜਵੇਂ ਸਥਾਨ ਜਦਕਿ ਗੇਂਦਬਾਜ਼ਾਂ ਦੀ ਸੂਚੀ ’ਚ ਤਜਰਬੇਕਾਰ ਦੀਪਤੀ ਸ਼ਰਮਾ ਤੀਜੇ ਸਥਾਨ ’ਤੇ ਕਾਇਮ ਹੈ। -ਪੀਟੀਆਈ

Advertisement

Advertisement
Advertisement