ਮਹਿਲਾ ਟੀ-20 ਵਿਸ਼ਵ ਕੱਪ: ਸ੍ਰੀਲੰਕਾ ਖ਼ਿਲਾਫ਼ ਭਾਰਤ ਨੂੰ ਵੱਡੀ ਜਿੱਤ ਦਰਕਾਰ
07:42 AM Oct 09, 2024 IST
Advertisement
ਦੁਬਈ: ਬੱਲੇਬਾਜ਼ਾਂ ਦੇ ਖ਼ਰਾਬ ਪ੍ਰਦਰਸ਼ਨ ਦੇ ਬਾਵਜੂਦ ਦੂਜਾ ਮੈਚ ਜਿੱਤਣ ਵਿੱਚ ਕਾਮਯਾਬ ਰਹੀ ਭਾਰਤੀ ਟੀਮ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਸ੍ਰੀਲੰਕਾ ਖ਼ਿਲਾਫ਼ ਬੁੱਧਵਾਰ ਨੂੰ ਆਪਣੇ ਗਰੁੱਪ-ਏ ਦੇ ਮੈਚ ਵਿੱਚ ਵੱਡੀ ਜਿੱਤ ਦਰਜ ਕਰਕੇ ਆਪਣੀ ਨੈੱਟ ਰਨ ਰੇਟ ਵਿੱਚ ਸੁਧਾਰ ਕਰਨ ਦੀ ਕੋਸ਼ਿਸ਼ ਕਰੇਗੀ। ਭਾਰਤੀ ਟੀਮ ਨੂੰ ਆਪਣੇ ਪਹਿਲੇ ਮੈਚ ਵਿੱਚ ਨਿਊਜ਼ੀਲੈਂਡ ਹੱਥੋਂ 58 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਜਦਕਿ ਪਾਕਿਸਤਾਨ ਖ਼ਿਲਾਫ਼ ਉਸ ਨੇ 106 ਦੌੜਾਂ ਦਾ ਟੀਚਾ ਹਾਸਲ ਕਰਨ ਲਈ 18.5 ਓਵਰ ਲਏ ਸਨ। ਟੂਰਨਾਮੈਂਟ ਵਿੱਚ ਭਾਰਤ ਦੀ ਵੱਡੀ ਸਮੱਸਿਆ ਬੱਲੇਬਾਜ਼ਾਂ ਦਾ ਖ਼ਰਾਬ ਪ੍ਰਦਰਸ਼ਨ ਰਿਹਾ ਹੈ। ਸ਼ੈਫਾਲੀ ਵਰਮਾ ਅਤੇ ਉਪ ਕਪਤਾਨ ਸਮ੍ਰਿਤੀ ਮੰਧਾਨਾ ਹੁਣ ਤੱਕ ਟੀਮ ਨੂੰ ਚੰਗੀ ਸ਼ੁਰੂਆਤ ਨਹੀਂ ਦਿਵਾ ਸਕੇ। ਹੁਣ ਤੱਕ ਦੋ ਮੈਚਾਂ ਵਿੱਚ 15 ਅਤੇ 29 ਦੌੜਾਂ ਬਣਾਉਣ ਵਾਲੀ ਕਪਤਾਨ ਹਰਮਨਪ੍ਰੀਤ ਕੌਰ ਦਾ ਗਰਦਨ ਵਿੱਚ ਖਿੱਚ ਪੈਣ ਕਾਰਨ ਸ੍ਰੀਲੰਕਾ ਖ਼ਿਲਾਫ਼ ਖੇਡਣਾ ਮੁਸ਼ਕਲ ਲੱਗ ਰਿਹਾ ਹੈ, ਜਿਸ ਕਾਰਨ ਭਾਰਤ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। -ਪੀਟੀਆਈ
Advertisement
Advertisement
Advertisement