ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਿਲਾ ਟੀ20 ਵਿਸ਼ਵ ਕੱਪ: ਭਾਰਤ ਦਾ ਪਾਕਿਸਤਾਨ ਨਾਲ ਮੁਕਾਬਲਾ ਅੱਜ

07:45 AM Oct 06, 2024 IST

ਦੁਬਈ, 5 ਅਕਤੂਬਰ
ਪਹਿਲੇ ਮੈਚ ਵਿੱਚ ਨਿਊਜ਼ੀਲੈਂਡ ਤੋਂ ਕਰਾਰੀ ਹਾਰ ਮਿਲਣ ਮਗਰੋਂ ਭਾਰਤ ਨੇ ਜੇ ਮਹਿਲਾ ਟੀ20 ਵਿਸ਼ਵ ਕੱਪ ਵਿੱਚ ਆਪਣੀ ਮੁਹਿੰਮ ਲੀਹ ’ਤੇ ਲਿਆਉਣੀ ਹੈ ਤਾਂ ਉਸ ਨੂੰ ਪਾਕਿਸਤਾਨ ਖ਼ਿਲਾਫ਼ ਐਤਵਾਰ ਨੂੰ ਇੱਥੇ ਹੋਣ ਵਾਲੇ ਮੈਚ ਵਿੱਚ ਟੀਮ ਵਿਚਲੀਆਂ ਖਾਮੀਆਂ ਦੂਰ ਕਰਨੀਆਂ ਪੈਣਗੀਆਂ। ਭਾਰਤੀ ਟੀਮ ਨੂੰ ਸ਼ੁੱਕਰਵਾਰ ਨੂੰ ਆਪਣੇ ਪਹਿਲੇ ਮੈਚ ਵਿੱਚ ਨਿਊਜ਼ੀਲੈਂਡ ਤੋਂ 58 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ, ਜਿਸ ਨਾਲ ਉਸ ਦੀਆਂ ਸੈਮੀਫਾਈਨਲ ਵਿੱਚ ਜਗ੍ਹਾ ਬਣਾਉਣ ਦੀਆਂ ਉਮੀਦਾਂ ਨੂੰ ਕਰਾਰਾ ਝਟਕਾ ਲੱਗਿਆ ਹੈ ਅਤੇ ਇਸ ਨਾਲ ਉਸ ਲਈ ਅੱਗੇ ਦੇ ਸਾਰੇ ਮੈਚ ਬੇਹੱਦ ਮਹੱਤਵਪੂਰਨ ਬਣ ਗਏ ਹਨ। ਭਾਰਤ ਦਾ ਨੈੱਟ ਰੇਟ ਚੰਗਾ ਨਹੀਂ ਹੈ ਅਤੇ ਉਸ ਲਈ ਹੁਣ ਪਾਕਿਸਤਾਨ, ਸ੍ਰੀਲੰਕਾ ਅਤੇ ਆਸਟਰੇਲੀਆ ਖ਼ਿਲਾਫ਼ ਹੋਣ ਵਾਲੇ ਮੈਚਾਂ ਵਿੱਚ ਹਰ ਹਾਲ ’ਚ ਜਿੱਤ ਦਰਜ ਕਰਨੀ ਪਵੇਗੀ। ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਨਿਊਜ਼ੀਲੈਂਡ ਖ਼ਿਲਾਫ਼ ਖੇਡਾਂ ਦੇ ਤਿੰਨਾਂ ਵਿਭਾਗ ’ਚ ਖਰਾਬ ਪ੍ਰਦਰਸ਼ਨ ਕੀਤਾ। ਉਸ ਕੋਲ ਹੁਣ ਸਮਾਂ ਨਹੀਂ ਹੈ ਅਤੇ ਉਸ ਨੂੰ ਜਲਦੀ ਆਪਣੀਆਂ ਕਮਜ਼ੋਰੀਆਂ ਦੂਰ ਕਰਨੀਆਂ ਪੈਣਗੀਆਂ। -ਪੀਟੀਆਈ

Advertisement

Advertisement