ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਸੋਨ ਤਗਮਾ ਜਿੱਤਿਆ

09:46 AM Sep 01, 2024 IST
ਟੂਰਨਾਮੈਂਟ ਦੇ ਜੇਤੂ ਖਿਡਾਰੀ ਅਧਿਕਾਰੀਆਂ ਨਾਲ। -ਫੋਟੋ: ਅਕੀਦਾ

ਪੱਤਰ ਪ੍ਰੇਰਕ
ਪਟਿਆਲਾ, 31 ਅਗਸਤ
ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2024-25 ਦਾ ਵਾਲੀਬਾਲ ਅੰਡਰ-17 ਲੜਕਿਆਂ ਦਾ ਟੂਰਨਾਮੈਂਟ ਗਰਾਊਂਡ ਪਟਿਆਲਾ ਵਿੱਚ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਦੀ ਟੀਮ ਨੇ ਆਪਣੇ ਕੋਚ ਸੁਮਨ ਕੁਮਾਰੀ ਅਤੇ ਦੀਪਇੰਦਰ ਸਿੰਘ ਦੀ ਅਗਵਾਈ ਵਿੱਚ ਹਿੱਸਾ ਲਿਆ। ਇਸ ਟੂਰਨਾਮੈਂਟ ਵਿੱਚ ਸਾਰੀਆਂ ਟੀਮਾਂ ਨੇ ਹੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਦੀ ਟੀਮ ਨੇ ਗੋਲਡ, ਜ਼ੋਨ ਪਟਿਆਲਾ-3 ਦੀ ਟੀਮ ਨੇ ਸਿਲਵਰ ਅਤੇ ਜ਼ੋਨ ਘਨੌਰ ਦੀ ਟੀਮ ਨੇ ਬਰਾਨਜ਼ ਮੈਡਲ ਹਾਸਲ ਕੀਤਾ। ਬਲਵਿੰਦਰ ਸਿੰਘ ਜੱਸਲ ਇਸ ਟੂਰਨਾਮੈਂਟ ਦੇ ਫਾਈਨਲ ਮੈਚ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ। ਬਲਵਿੰਦਰ ਸਿੰਘ ਜੱਸਲ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੈ ਕਿ ਉਨ੍ਹਾਂ ਦੇ ਜ਼ੋਨ ਨੇ ਅੰਡਰ-17 (ਲੜਕੇ) ਜ਼ਿਲ੍ਹਾ ਪੱਧਰੀ ਵਾਲੀਬਾਲ ਟੂਰਨਾਮੈਂਟ ਵਿੱਚ ਗੋਲਡ ਮੈਡਲ ਹਾਸਲ ਕੀਤਾ ਹੈ। ਉਨ੍ਹਾਂ ਦੀ ਜ਼ੋਨ ਹਰ ਖੇਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਆਉਣ ਵਾਲੀਆਂ ਖੇਡਾਂ ਵਿੱਚ ਵੀ ਉਨ੍ਹਾਂ ਦਾ ਜ਼ੋਨ ਵਧੀਆ ਪ੍ਰਦਰਸ਼ਨ ਕਰੇਗਾ। ਇਸ ਮੌਕੇ ਮਮਤਾ ਰਾਣੀ, ਸਤਵਿੰਦਰ ਸਿੰਘ, ਮਨਪ੍ਰੀਤ ਸਿੰਘ, ਬਲਕਾਰ ਸਿੰਘ ਅਤੇ ਹੋਰ ਅਧਿਆਪਕ ਮੌਜੂਦ ਸਨ।

Advertisement

ਸਕੇਟਿੰਗ ਖਿਡਾਰੀਆਂ ਦਾ ਸਨਮਾਨ

ਸੁਨਾਮ ਊਧਮ ਸਿੰਘ ਵਾਲਾ (ਨਿੱਜੀ ਪੱਤਰ ਪ੍ਰੇਰਕ): ਸਟੀਫਨ ਇੰਟਰਨੈਸ਼ਨਲ ਸਕੂਲ ਸੁਨਾਮ ਦੇ ਖਿਡਾਰੀਆਂ ਨੇ ਬੀਤੇ ਦਿਨ ਪੁਲੀਸ ਲਾਈਨ ਸਟੇਡੀਅਮ ਸੰਗਰੂਰ ਵਿੱਚ ਹੋਈ ਸਕੇਟਿੰਗ ਚੈਂਪੀਅਨਸ਼ਿਪ ’ਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤੇ। ਖਿਡਾਰੀਆਂ ਦੀ ਹੌਸਲਾ-ਅਫਜ਼ਾਈ ਲਈ ਸਕੂਲ ਪ੍ਰਬੰਧਕਾਂ ਵੱਲੋਂ ਸਮਾਗਮ ਕਰਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਮੋਨਿਕਾ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਸਕੇਟਿੰਗ ਮੁਕਾਬਲਿਆਂ ਦੌਰਾਨ ਜਿੱਥੇ ਸਕੂਲ ਦੇ ਖਿਡਾਰੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ, ਉੱਥੇ ਸਕੂਲ ਦੇ ਹੋਣਹਾਰ ਖਿਡਾਰੀ ਸਤਨਾਮ ਸਿੰਘ ਨੂੰ ਇੱਕ ਸਟਾਰ ਖਿਡਾਰੀ ਵਜੋਂ ਐਲਾਨਿਆ ਗਿਆ। ਉਨ੍ਹਾਂ ਦੱਸਿਆ ਕਿ ਸਤਨਾਮ ਸਿੰਘ ਨੇ ਰਿੰਕ ਰੇਸ 1000 ਮੀਟਰ ਈਵੈਂਟ ਵਿੱਚ ਸੋਨੇ ਦਾ ਤਮਗਾ ਤੇ ਰਿੰਕ ਰੇਸ 3000 ਮੀਟਰ ਈਵੈਂਟ ਵਿੱਚ ਚਾਂਦੀ ਦਾ ਤਗਮਾ ਹਾਸਲ ਕੀਤਾ। ਨਵਜੋਤ ਸਿੰਘ ਨੇ ਰਿੰਕ ਰੇਸ 1000 ਮੀਟਰ ਅਤੇ ਰਿੰਕ ਰੇਸ 500 ਮੀਟਰ ਈਵੈਂਟਸ ਵਿੱਚ ਦੋ ਕਾਂਸੀ ਦੇ ਤਗਮੇ ਜਿੱਤੇ ਹਨ। ਜੇਤੂ ਖਿਡਾਰੀਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੋਨਿਕਾ ਸ਼ਰਮਾ ਨੇ ਜੇਤੂ ਖਿਡਾਰੀਆਂ ਅਤੇ ਇੰਚਾਰਜ ਅਧਿਆਪਕ ਨੂੰ ਉਨ੍ਹਾਂ ਦੀ ਇਸ ਸਫਲਤਾ ’ਤੇ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਵੱਡੀ ਗਿਣਤੀ ਵਿੱਚ ਸਟਾਫ ਮੈਂਬਰਾਂ ਅਤੇ ਪ੍ਰਬੰਧਕਾਂ ਵੱਲੋਂ ਇਨ੍ਹਾਂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਾਮਨਾ ਕੀਤੀ ਕਿ ਇਸੇ ਤਰ੍ਹਾਂ ਹੀ ਉਹ ਸਖ਼ਤ ਮਿਹਨਤ ਕਰਕੇ ਤਗਮੇ ਹਾਸਿਲ ਕਰਦੇ ਰਹਿਣ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਇਨ੍ਹਾਂ ਖਿਡਾਰੀਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ।

Advertisement
Advertisement