ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਾਦੀਹਰੀ ਵਿੱਚ ਸੀਵਰੇਜ ਪਾਉਣ ਦਾ ਕੰਮ ਸ਼ੁਰੂ

09:00 AM Jul 28, 2020 IST

ਰਣਜੀਤ ਸਿੰਘ ਸ਼ੀਤਲ

Advertisement

ਦਿੜ੍ਹਬਾ ਮੰਡੀ, 27 ਜੁਲਾਈ

ਪਿੰਡ ਸ਼ਾਦੀਹਰੀ ਵਿੱਚ ਪੰਚਾਇਤ ਵੱਲੋਂ ਪਿੰਡ ਦੀ ਨੁਹਾਰ ਬਦਲਣ ਲਈ ਅੱਜ ਪਿੰਡ ਦੀ ਗਲੀ ਵਿੱਚ ਪਾਏ ਗਏ ਸੀਵਰੇਜ ਦੀਆਂ ਹੌਦੀਆਂ ਬਣਾਈਆਂ ਗਈਆਂ। ਪਿੰਡ ਦੀ ਸਰਪੰਚ ਗੁਰਪ੍ਰੀਤ ਕੌਰ ਦੇ ਪਤੀ ਹਰਮੀਤ ਸਿੰਘ ਸ਼ਾਦੀਹਰੀ ਨੇ ਦੱਸਿਆ ਕਿ ਪਿੰਡ ਵਿੱਚ ਬਹੁਤ ਸਾਰੇ ਵਿਕਾਸ ਕੰਮਾਂ ਤੋਂ ਇਲਾਵਾ ਗਲੀਆਂ ਨਾਲੀਆਂ ਦੀ ਵੱਡੀ ਸਮੱਸਿਆ ਹੈ। ਉਨ੍ਹਾਂ ਦੱਸਿਆ ਕਿ ਭਾਵੇਂ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਕੋਈ ਵੀ ਗਰਾਟ ਨਹੀਂ ਆਈ ਪਰ ਪਿੰਡ ਦੀ ਪੰਚਾਇਤ ਵੱਲੋਂ ਪੰਚਾਇਤੀ ਜ਼ਮੀਨ ਵਿੱਚੋ ਆ ਰਹੇ ਠੇਕੇ ਦੇ ਪੈਸੇ ਨਾਲ ਹੀ ਪਿੰਡ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕਡਾਊਨ ਅਤੇ ਬਰਸਾਤ ਕਾਰਨ ਪਿੰਡ ਦੀ ਮੁੱਖ ਗਲੀ ਵਿੱਚ ਪਾਏ ਜਾ ਰਹੇ ਸੀਵਰੇਜ ਦਾ ਕੰਮ ਬੰਦ ਕਰ ਦਿੱਤਾ ਗਿਆ ਸੀ ਪਰ ਹੁਣ ਸੀਵਰੇਜ ਦਾ ਕੰਮ ਮੁੜ ਸ਼ੁਰੂ ਕੀਤਾ ਹੈ ਅਤੇ ਪਿੰਡ ਦਾ ਮੁੱਖ ਬਾਣੀਆਂ ਵਾਲਾ ਚੌਕ ਵੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਕੇਵਲ ਸਿੰਘ, ਮੇਜਰ ਸਿੰਘ ਹਾਜ਼ਰ ਸਨ।

Advertisement

Advertisement
Tags :
ਸਾਦੀਹਰੀਸੀਵਰੇਜਸ਼ੁਰੂਪਾਉਣਵਿੱਚ