ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚਾਲੂ ਵਿੱਤੀ ਵਰ੍ਹੇ ਵਿੱਚ 206 ਸਰਕਾਰੀ ਇਮਾਰਤੀ ਪ੍ਰਾਜੈਕਟਾਂ ਦਾ ਕੰਮ ਜਾਰੀ

07:50 AM Nov 21, 2023 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਨਵੰਬਰ
ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਪੀਡਬਲਿਊਡੀ) ਚਾਲੂ ਵਿੱਤੀ ਸਾਲ ਦੌਰਾਨ 2280 ਕਰੋੜ ਰੁਪਏ ਦੇ 206 ਸਰਕਾਰੀ ਇਮਾਰਤੀ ਪ੍ਰਾਜੈਕਟਾਂ ’ਤੇ ਕੰਮ ਕਰ ਰਿਹਾ ਹੈ ਅਤੇ ਇਨ੍ਹਾਂ ਵਿੱਚੋਂ 53 ਪ੍ਰਾਜੈਕਟ ਅਕਤੂਬਰ ਤੱਕ ਮੁਕੰਮਲ ਹੋ ਚੁੱਕੇ ਹਨ। ਇਨ੍ਹਾਂ 206 ਪ੍ਰਾਜੈਕਟਾਂ ਵਿੱਚ ਨਿਆਂਪਾਲਿਕਾ, ਆਈ.ਕੇ.ਜੀ.ਪੀ.ਟੀ.ਯੂ., ਉਚੇਰੀ ਸਿੱਖਿਆ, ਸਕੂਲ ਸਿੱਖਿਆ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਮਾਲ, ਖੇਡਾਂ, ਟਰਾਂਸਪੋਰਟ ਅਤੇ ਸ਼ਹਿਰੀ ਹਵਾਬਾਜ਼ੀ ਆਦਿ ਸਣੇ ਕਈ ਵਿਭਾਗਾਂ ਦੀਆਂ ਸਰਕਾਰੀ ਇਮਾਰਤਾਂ ਦੀ ਉਸਾਰੀ ਸ਼ਾਮਲ ਹੈ। ਵਿੱਤੀ ਸਾਲ 2023-2024 ਦੌਰਾਨ ਡਿਪਾਜ਼ਿਟ ਅਤੇ ਨਿਆਂਇਕ ਕੰਮਾਂ ’ਤੇ 150 ਕਰੋੜ ਰੁਪਏ ਖ਼ਰਚੇ ਜਾਣ ਦਾ ਟੀਚਾ ਹੈ ਅਤੇ ਹੁਣ ਤੱਕ ਇਨ੍ਹਾਂ ਕੰਮਾਂ ’ਤੇ 43.60 ਕਰੋੜ ਰੁਪਏ ਖ਼ਰਚ ਹੋ ਚੁੱਕੇ ਹਨ। ਵਿੱਤੀ ਸਾਲ 2022-23 ਵਿੱਚ ਵਿਭਾਗਾਂ ਦੀਆਂ ਸਰਕਾਰੀ ਇਮਾਰਤਾਂ ਦੀ ਉਸਾਰੀ ਲਈ 2700 ਕਰੋੜ ਰੁਪਏ ਦੀ ਲਾਗਤ ਦੇ ਕੁੱਲ 196 ਪ੍ਰਾਜੈਕਟ ਸ਼ੁਰੂ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 45 ਮਾਰਚ ਤੱਕ ਮੁਕੰਮਲ ਕੀਤੇ ਗਏ, ਬਾਕੀ ਰਹਿੰਦੇ ਪ੍ਰਾਜੈਕਟ ਪ੍ਰਗਤੀ ਅਧੀਨ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਿਭਾਗ ਵੱਲੋਂ 255 ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਅੱਪਗ੍ਰੇਡ ਕੀਤਾ ਗਿਆ ਹੈ। ਸਰਕਾਰ ਦੇ ਸਕੂਲੀ ਸਿੱਖਿਆ ਵਿੱਚ ਸੁਧਾਰ ਦੇ ਦ੍ਰਿੜ੍ਹ ਨਿਸ਼ਚੇ ਨੂੰ ਸਾਕਾਰ ਕਰਨ ਲਈ ਫ਼ੇਜ਼-1 ਅਧੀਨ ਵਿਭਾਗ ਦੇ ਮਿੱਥੇ ਗਏ 17 ਸਕੂਲ ਆਫ਼ ਐਮੀਨੈਂਸ ਦੇ ਨਿਰਮਾਣ ਦੇ ਟੀਚੇ ਵਿੱਚੋਂ 15 ਸਕੂਲਾਂ ਦਾ ਕੰਮ ਸਮਾਪਤੀ ’ਤੇ ਹੈ ਅਤੇ ਫ਼ੇਜ਼-3 ਅਧੀਨ 25 ਸਕੂਲਾਂ ਦਾ ਕੰਮ ਹੱਥ ਵਿੱਚ ਲਿਆ ਗਿਆ ਹੈ।

Advertisement

Advertisement
Advertisement