ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਾਗਰੂਕਤਾ ਹੋਰਡਿੰਗ ਲਗਾਉਣ ਦਾ ਕੰਮ ਸ਼ੁਰੂ

08:43 AM Dec 27, 2024 IST

ਪੱਤਰ ਪ੍ਰੇਰਕ
ਰਤੀਆ, 26 ਦਸੰਬਰ
ਹਰਿਆਣਾ ਪੁਲੀਸ ਵੱਲੋਂ ਐਮਰਜੈਂਸੀ ਸੇਵਾਵਾਂ ਤਹਿਤ ਸ਼ੁਰੂ ਕੀਤੀ ਗਈ ਸਹਾਇਤਾ 112 ਦੀਆਂ ਸੇਵਾਵਾਂ ਨੂੰ ਅੱਗੇ ਵਧਾਉਣ ਲਈ ਸੂਬੇ ਦੇ ਸਾਰੇ ਸ਼ਹਿਰਾਂ ਅਤੇ ਪੇਂਡੂ ਖੇਤਰਾਂ ਵਿਚ ਜਾਗਰੂਕਤਾ ਹੋਰਡਿੰਗ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਤਾਂ ਕਿ ਆਮ ਲੋਕਾਂ ਦੇ ਨਾਲ-ਨਾਲ ਇਕੱਲੇ ਯਾਤਰਾ ਕਰਨ ਵਾਲੀਆਂ ਔਰਤਾਂ ਵੀ ਆਪਣੀ ਸੁਰੱਖਿਆ ਨੂੰ ਲੈ ਕੇ ਸਹਾਇਤਾ ਪ੍ਰਾਪਤ ਕਰ ਸਕਣ। ਪੁਲੀਸ ਵਿਭਾਗ ਦੇ ਪੰਚਕੂਲਾ ਮੁੱਖ ਦਫਤਰ ਤੋਂ ਅੱਜ ਵਿਸ਼ੇਸ਼ ਟੀਮ ਰਤੀਆ ਪਹੁੰਚੀ। ਇਸ ਟੀਮ ਨੇ ਸਭ ਤੋਂ ਪਹਿਲਾਂ ਸ਼ਹਿਰ ਥਾਣਾ ਇੰਚਾਰਜ ਰਣਜੀਤ ਸਿੰਘ ਦੇ ਨਾਲ ਮੁਲਾਕਾਤ ਕਰਦੇ ਹੋਏ ਮੁੱਖ ਦਫਤਰ ਦੀ ਲੋਕੇਸ਼ਨ ਤਹਿਤ ਪੁਲੀਸ ਸਹਾਇਤਾ 112 ਦੇ ਜਾਗਰੂਕ ਹੋਰਡਿੰਗ ਲਗਾਉਣ ਦੀ ਜਾਣਕਾਰੀ ਦਿੱਤੀ। ਥਾਣਾ ਇੰਚਾਰਜ ਦੀ ਦੇਖ ਰੇਖ ਵਿਚ ਸੰਜੇ ਗਾਂਧੀ ਚੌਕ ਅਤੇ ਹੋਰ ਜਨਤਕ ਇਲਾਕਿਆਂ ਵਿਚ ਹੋਰਡਿੰਗ ਲਗਾਏ ਗਏ।

Advertisement

Advertisement