ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਬਡਰੁੱਖਾਂ ਵਿੱਚ ਇੰਟਰਲੌਕ ਟਾਈਲਾਂ ਦਾ ਕੰਮ ਸ਼ੁਰੂ

11:36 AM Jul 27, 2020 IST

ਐੱਸ ਐੱਸ ਸੱਤੀ

Advertisement

ਮਸਤੂਆਣਾ ਸਾਹਿਬ, 26 ਜੁਲਾਈ

ਇੱਥੋਂ ਨੇੜਲੇ ਪਿੰਡ ਬਡਰੁੱਖਾਂ ਵਿੱਚ ਸਰਪੰਚ ਕੁਲਜੀਤ ਸਿੰਘ ਤੂਰ ਦੀ ਅਗਵਾਈ ਵਿੱਚ ਸਮੂਹ ਪੰਚਾਇਤ ਮੈਂਬਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਅੱਜ ਪਿੰਡ ਦੀਆਂ ਗਲੀਆਂ ਵਿੱਚ ਇੰਟਰਲੌਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ।

Advertisement

ਇਸ ਮੌਕੇ ਸਰਪੰਚ ਕੁਲਜੀਤ ਸਿੰਘ ਤੂਰ, ਸੁਖਵਿੰਦਰ ਸਿੰਘ ਸੱਤੂ ਪੰਚ ਅਤੇ ਤਰਸੇਮ ਸਿੰਘ ਕਾਲਾ ਪੰਚ ਨੇ ਦੱਸਿਆ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਨਾਨਕਾ ਪਿੰਡ ਬਡਰੁੱਖਾਂ ਹੋਣ ਕਰਕੇ ਵਿਕਾਸ ਪੱਖੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਦਾਮਨ ਥਿੰਦ ਬਾਜਵਾ ਅਤੇ ਸੀਨੀਅਰ ਕਾਂਗਰਸੀ ਆਗੂ ਹਰਮਨਦੇਵ ਗੱਗੀ ਬਾਜਵਾ ਦੇ ਯਤਨਾਂ ਸਦਕਾ ਪਿੰਡ ਨੂੰ ਵਿਕਾਸ ਪੱਖੋਂ ਇੱਕ ਨੰਬਰ ’ਤੇ ਲਿਆਂਦਾ ਜਾਵੇਗਾ।

ਇਸ ਮੌਕੇ ਪੰਚਾਇਤ ਸੈਕਟਰੀ ਨਿਰਭੈ ਸਿੰਘ ਚੰਗਾਲ, ਦਵਿੰਦਰ ਸਿੰਘ ਸਨੀ, ਸਤਪਾਲ ਸਿੰਘ, ਸੰਦੀਪ ਸਿੰਘ, ਗੁਰਮੁਖ ਸਿੰਘ ਮੰਗਲ, ਜਸਵੀਰ ਸਿੰਘ ਸੀਰਾ, ਪ੍ਰੀਤਮ ਸਿੰਘ ਬਾਵਾ, ਜੱਗਰ ਸਿੰਘ, ਜਗਤਾਰ ਸਿੰਘ ਅਤੇ ਹੋਰ ਪਿੰਡ ਦੀਆਂ ਮੋਹਤਬਰ ਸ਼ਖ਼ਸੀਅਤਾਂ ਮੌਜੂਦ ਸਨ।

Advertisement
Tags :
ਇੰਟਰਲੌਕਸ਼ੁਰੂਟਾਈਲਾਂਪਿੰਡਬਡਰੁੱਖਾਂਵਿੱਚ