ਇੰਟਰਲਾਕ ਟਾਈਲਾਂ ਲਾਉਣ ਦਾ ਕੰਮ ਸ਼ੁਰੂ
07:28 AM Jan 11, 2025 IST
ਘਨੌਲੀ:
Advertisement
ਦਹਾਕਿਆਂ ਬਾਅਦ ਘਨੌਲੀ ਬੱਸ ਸਟੈਂਡ ਤੋਂ ਘਨੌਲੀ ਪਿੰਡ ਨੂੰ ਜਾਂਦੇ ਰਸਤੇ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਕੰਮ ਦੀ ਅੱਜ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਸਰਪੰਚ ਕੁਲਦੀਪ ਸਿੰਘ ਤੋਂ ਟੱਕ ਲਗਵਾ ਕੇ ਕਰਵਾਈ। ਵਿਧਾਇਕ ਚੱਢਾ ਨੇ ਦੱਸਿਆ ਕਿ ਇਸ ਰਸਤੇ ਨੂੰ ਲੋਕ ਨਿਰਮਾਣ ਵਿਭਾਗ ਦੁਆਰਾ 10 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਗਵਾ ਕੇ ਪੱਕਾ ਕੀਤਾ ਜਾਵੇਗਾ। ਇਸ ਮੌਕੇ ਪੰਚ ਤਰਲੋਚਨ ਸਿੰਘ, ਸੰਦੀਪ ਕੁਮਾਰ, ਨਰਿੰਦਰ ਸਿੰਘ ਰਾਜੂ, ਪ੍ਰਗਟ ਸਿੰਘ, ਸਾਬਕਾ ਪੰਚ ਪ੍ਰਦੀਪ ਕੁਮਾਰ ਸ਼ਰਮਾ, ਵਿੱਕੀ ਧੀਮਾਨ, ਵਿੱਕੀ ਦਸਮੇਸ਼ ਨਗਰ, ਸਰਪੰਚ ਮਨਜੀਤ ਸਿੰਘ ਢੱਕੀ ਤੇ ਸਾਬਕਾ ਸਰਪੰਚ ਤਜਿੰਦਰ ਸਿੰਘ ਸੋਨੀ ਲੋਹਗੜ੍ਹ ਫਿੱਡੇ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement