ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੜਤਾਲ ਕਾਰਨ ਕਈ ਵਿਭਾਗਾਂ ’ਚ ਕੰਮਕਾਜ ਠੱਪ

07:40 AM Aug 15, 2024 IST

ਸਿਰਸਾ (ਨਿੱਜੀ ਪੱਤਰ ਪ੍ਰੇਰਕ): ਪੇਅ ਸਕੇਲ ਦੀ ਮੰਗ ਨੂੰ ਲੈ ਕੇ ਕਲੈਰੀਕਲ ਮੁਲਾਜ਼ਮਾਂ ਦੀ ਹੜਤਾਲ ਕਾਰਨ ਵਿਭਾਗਾਂ ’ਚ ਕੰਮਕਾਰ ਠੱਪ ਹੋ ਗਿਆ ਹੈ। ਇਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁਲਾਜ਼ਮਾਂ ਨੇ ਮੰਗਾਂ ਪੂਰੀਆਂ ਨਾ ਹੋਣ ਕਾਰਨ ਆਪਣੀ ਹੜਤਾਲ ਨੂੰ 20 ਅਗਸਤ ਤੱਕ ਵਧਾਉਣ ਦਾ ਫੈਸਲਾ ਲਿਆ ਹੈ। ਮਿਨੀ ਸਕੱਤਰੇਤ ਦੇ ਬਾਹਰ ਬੈਠੇ ਮੁਲਾਜ਼ਮਾਂ ਦੀ ਅੱਜ ਅਗਵਾਈ ਸੁਖਵਿੰਦਰ ਕੌਰ ਨੇ ਕੀਤੀ। ਕਲੈਰੀਕਲ ਮੁਲਾਜ਼ਮਾਂ ਦੀ ਹੜਤਾਲ ਨੂੰ ਹੋਰ ਜਥੇਬੰਦੀਆਂ ਨੇ ਵੀ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਕਲੈਰੀਕਲ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਹਿਲ ਬਾਗੜੀ ਨੇ ਕਿਹਾ ਕਿ ਇਸ ਹੜਤਾਲ ਲਈ ਹਰਿਆਣਾ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ।

Advertisement

Advertisement
Advertisement