ਮਜ਼ਦੂਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ ਲਾਉਣ ਦਾ ਐਲਾਨ
06:28 AM Feb 04, 2025 IST
ਗੁਰਦਾਸਪੁਰ: ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਪੰਜ ਫਰਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਪੱਕਾ ਧਰਨਾ ਲਾਉਣ ਦਾ ਐਲਾਨ ਕੀਤਾ ਗਿਆ ਹੈ। ਧਰਨੇ ਨੂੰ ਸਫ਼ਲ ਬਣਾਉਣ ਲਈ ਪਿੰਡਾਂ ਅੰਦਰ ਮਜ਼ਦੂਰਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ। ਯੂਨੀਅਨ ਦੇ ਸੂਬਾ ਆਗੂ ਜੋਗਿੰਦਰ ਪਾਲ ਪਨਿਆੜ, ਸੁਖਦੇਵ ਰਾਜ ਬਹਿਰਾਮਪੁਰ, ਜਤਿੰਦਰ ਈਸਾਪੁਰ, ਗੁਰਮੀਤ ਰਾਜ ਪਾਹੜਾ ਤੇ ਜੋਗਿੰਦਰ ਪਾਲ ਘੁਰਾਲਾ ਨੇ ਕਿਹਾ ਕਿ ਮਜ਼ਦੂਰਾਂ ਭਲਾਈ ਸਕੀਮਾਂ ਦੀਆਂ ਫਾਇਲਾਂ ਦਾ ਕਿਰਤ ਮਹਿਕਮਾ ਲੰਮੇ ਸਮੇਂ ਤੋਂ ਨਿਪਟਾਰਾ ਨਹੀਂ ਕਰ ਰਿਹਾ ਹੈ ਜਿਸ ਕਾਰਨ ਮਜ਼ਦੂਰਾਂ ਨੂੰ ਭਲਾਈ ਸਕੀਮਾਂ ਦਾ ਲਾਭ ਨਹੀਂ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਿਰਤ ਮਹਿਕਮੇਂ ਨੂੰ ਕਈ ਵਾਰ ਮੰਗ ਪੱਤਰ ਸੌਂਪਣ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋ ਰਹੀ ਹੈ ਜਿਸ ਕਾਰਨ ਉਸਾਰੀ ਮਿਸਤਰੀ ਮਜ਼ਦੂਰਾਂ ’ਚ ਰੋਸ ਹੈ। -ਪੱਤਰ ਪ੍ਰੇਰਕ
Advertisement
Advertisement