For the best experience, open
https://m.punjabitribuneonline.com
on your mobile browser.
Advertisement

ਮਾਈਕਰੋ ਫਾਇਨਾਂਸ ਕੰਪਨੀਆਂ ਦੀ ਧੱਕੇਸ਼ਾਹੀ ਖ਼ਿਲਾਫ਼ ਮਜ਼ਦੂਰਾਂ ਨੇ ਪੁਤਲੇ ਫੂਕੇ

07:36 AM Mar 08, 2024 IST
ਮਾਈਕਰੋ ਫਾਇਨਾਂਸ ਕੰਪਨੀਆਂ ਦੀ ਧੱਕੇਸ਼ਾਹੀ ਖ਼ਿਲਾਫ਼ ਮਜ਼ਦੂਰਾਂ ਨੇ ਪੁਤਲੇ ਫੂਕੇ
ਪੇਂਡੂ ਮਜ਼ਦੂਰ ਯੂਨੀਅਨ ਦੇ ਵਰਕਰ ਮਾਈਕਰੋ ਫਾਇਨਾਂਸ ਕੰਪਨੀਆਂ ਦੇ ਪੁਤਲੇ ਫੂਕਦੇ ਹੋਏ। -ਫੋਟੋ: ਖੋਸਲਾ
Advertisement

ਪੱਤਰ ਪ੍ਰੇਰਕ
ਸ਼ਾਹਕੋਟ, 7 ਮਾਰਚ
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਪੰਜਾਬ ਨੇ ਸੰਯੁਕਤ ਰੂਪ ਵਿੱਚ ਤਹਿਸੀਲ ਦੇ ਅਨੇਕਾਂ ਪਿੰਡਾਂ ਵਿੱਚ ਮਾਈਕਰੋ ਫਾਇਨਾਂਸ ਕੰਪਨੀਆਂ ਦੀ ਧੱਕੇਸ਼ਾਹੀ ਖਿਲਾਫ਼ ਉਨ੍ਹਾਂ ਦੇ ਪੁਤਲੇ ਫੂਕੇ। ਪਿੰਡਾਂ ਵਿੱਚ ਮਜ਼ਦੂਰ ਇੱਕਠਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂ ਗੁਰਚਰਨ ਸਿੰਘ ਅਟਵਾਲ ਅਤੇ ਸੋਨੂੰ ਅਰੋੜਾ ਨੇ ਮਾਈਕਰੋ ਫਾਇਨਾਂਸ ਕੰਪਨੀਆਂ ਦੇ ਏਜੰਟਾਂ ਉੱਪਰ ਕਰਜ਼ਦਾਰ ਮਜ਼ਦੂਰ ਤੇ ਖਾਸ ਕਰਕੇ ਔਰਤਾਂ ਨੂੰ ਤੰਗ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਮਾਈਕਰੋ ਫਾਇਨਾਂਸ ਕੰਪਨੀਆਂ ਦੀ ਲੁੱਟ ਦਾ ਸ਼ਿਕਾਰ ਹੋਏ ਇਨ੍ਹਾਂ ਮਜ਼ਦੂਰਾਂ ਨੂੰ ਕੰਪਨੀਆਂ ਦੇ ਏਜੰਟ ਲਗਾਤਾਰ ਜ਼ਲੀਲ ਕਰਦੇ ਆ ਰਹੇ ਹਨ। ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਮਜ਼ਦੂਰਾਂ ਨੂੰ ਬਣਦੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ ਅਤੇ ਨਾ ਹੀ ਉਨ੍ਹਾਂ ਦੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਜਿਸ ਕਰਕੇ ਉਨ੍ਹਾਂ ਦੀ ਹਾਲਤ ਆਏ ਦਿਨ ਹੋਰ ਵੀ ਨਿਘਰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਗਾਂ ਨੂੰ ਮਨਵਾਉਣ ਲਈ ਉਹ 11 ਮਾਰਚ ਨੂੰ ਰੇਲਾਂ ਦਾ ਚੱਕਾ ਜਾਮ ਕਰਨਗੇ। ‘ਰੇਲ ਰੋਕੋ ਪ੍ਰੋਗਰਾਮ’ ਲਈ ਪਿੰਡਾਂ ਵਿੱਚ ਮਜ਼ਦੂਰਾਂ ਨੂੰ ਲਾਮਬੰਦ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਿੰਡਾਂ ਵਿੱਚੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ।

Advertisement

Advertisement
Author Image

joginder kumar

View all posts

Advertisement
Advertisement
×