ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਲਾਟਾਂ ਦੀ ਮੰਗ ਕਰ ਰਹੇ ਮਜ਼ਦੂਰਾਂ ਨੇ ਏਡੀਸੀ ਦਫ਼ਤਰ ਘੇਰਿਆ

07:10 AM Jul 02, 2024 IST
ਬਠਿੰਡਾ ’ਚ ਏਡੀਸੀ ਦਫ਼ਤਰ ਅੱਗੇ ਬੈਠੇ ਸੰਘਰਸ਼ਕਾਰੀ ਮਜ਼ਦੂਰ। -ਫੋਟੋ: ਕਟਾਰੀਆ

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 1 ਜੁਲਾਈ
ਪਿੰਡ ਦਿਉਣ ਦੇ ਮਜ਼ਦੂਰਾਂ ਲਈ ਮੁਫ਼ਤ ਰਿਹਾਇਸ਼ੀ ਪਲਾਟਾਂ ਦੀ ਮੰਗ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਇੱਥੇ ਮਿਨੀ ਸਕੱਤਰੇਤ ਅੱਗੇ 24 ਜੂਨ ਤੋਂ ਜਾਰੀ ਪੱਕਾ ਮੋਰਚੇ ਦੌਰਾਨ ਅੱਜ ਮਜ਼ਦੂਰਾਂ ਨੇ ਏਡੀਸੀ (ਵਿਕਾਸ) ਦੇ ਦਫ਼ਤਰ ਦਾ ਘਿਰਾਓ ਕੀਤਾ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਜ਼ਿਲ੍ਹਾ ਆਗੂ ਮਨਦੀਪ ਸਿੰਘ ਸਿਬੀਆਂ, ਤੀਰਥ ਸਿੰਘ ਕੋਠਾਗੁਰੂ ਨੇ ਦਾਅਵਾ ਕੀਤਾ ਤਤਕਾਲੀ ਡੀਸੀ ਵੱਲੋਂ ਪਿੰਡ ਦਿਓਣ ਦੇ ਮਜ਼ਦੂਰਾਂ ਨੂੰ ਪਲਾਟ ਦੇਣ ਦੀ ਹਾਮੀ ਭਰਨ ਤੋਂ ਬਾਅਦ ਬਾਕਾਇਦਾ ਪਟਵਾਰੀਆਂ ਤੋਂ ਨਕਸ਼ਾ ਵੀ ਤਿਆਰ ਕਰਵਾ ਲਿਆ ਗਿਆ ਸੀ ਪਰ ਇਸ ਦੌਰਾਨ ਉਨ੍ਹਾਂ ਦਾ ਬਠਿੰਡੇ ਤੋਂ ਤਬਾਦਲਾ ਹੋ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਡੀਸੀ ਵੱਲੋਂ ਇਸ ਪ੍ਰਕਿਰਿਆ ਨੂੰ ਅੱਗੇ ਵਧਾਉਣ ’ਚ ਟਾਲਮਟੋਲ ਕੀਤੀ ਜਾ ਰਹੀ ਹੈ, ਜਿਸ ਕਰਕੇ ਮਜ਼ਦੂਰ ਇਹ ਮੋਰਚਾ ਲਾਉਣ ਲਈ ਮਜਬੂਰ ਹੋਏ ਹਨ। ਉਨ੍ਹਾਂ ਆਖਿਆ ਕਿ ਜਲਦੀ ਹੀ ਜ਼ਿਲ੍ਹਾ ਪੱਧਰੀ ਮੀਟਿੰਗ ਕਰਕੇ ਤਿੱਖੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ। ਭਰਾਤਰੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਆਗੂ ਹਰਪ੍ਰੀਤ ਸਿੰਘ ਤੇ ਦੀਨਾ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਜ਼ਦੂਰਾਂ ਦੀ ਇਸ ਮੰਗ ਦੀ ਪੂਰਤੀ ਖਾਤਰ ਉਗਰਾਹਾਂ ਜਥੇਬੰਦੀ ਮਜ਼ਦੂਰਾਂ ਦਾ ਡਟ ਕੇ ਸਾਥ ਦੇਵੇਗੀ।

Advertisement

Advertisement
Advertisement