ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਰੋਧੀਆਂ ਦੇ ਸਿਆਸੀ ਸਫ਼ਾਏ ਲਈ ਚੋਣ ਦੰਗਲ ’ਚ ਉਤਰਨ ਵਰਕਰ: ਮੀਤ ਹੇਅਰ

07:07 AM Apr 11, 2024 IST
ਭਵਾਨੀਗੜ੍ਹ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ‘ਆਪ’ ਉਮੀਦਵਾਰ ਮੀਤ ਹੇਅਰ।

ਬੀਰਬਲ ਰਿਸ਼ੀ
ਸ਼ੇਰਪੁਰ, 10 ਅਪਰੈਲ
ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਚੋਣ ਵਿੱਚ ਮਹਿਜ਼ ਜਿੱਤਣ ਤੱਕ ਹੀ ਨਹੀਂ ਸੀਮਤ ਨਾ ਰਹਿਣ ਸਗੋਂ ਵਿਰੋਧੀ ਪਾਰਟੀਆਂ ਦੇ ਸਿਆਸੀ ਸਫਾਏ ਲਈ ਮਾਨਸਿਕ ਤਿਆਰੀ ਨਾਲ ਚੋਣ ਦੰਗਲ ਵਿੱਚ ਉਤਰਨ।
‘ਆਪ’ ਉਮੀਦਵਾਰ ਮੀਤ ਹੇਅਰ ਅੱਜ ਬਲਾਕ ਸ਼ੇਰਪੁਰ ਦੇ ਪਿੰਡ ਬਾਲੀਆਂ ਵਿੱਚ ਵਰਕਰ ਮਿਲਣੀ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਪ੍ਰੋਫੈਸਰ ਓਂਕਾਰ ਸਿੰਘ, ਮੁੱਖ ਮੰਤਰੀ ਦਫ਼ਤਰ ਕੈਂਪ ਧੂਰੀ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਬਰਾੜ, ਟੀਮ ਮੈਂਬਰ ਅਮੀਰ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਬਲਾਕ ਪ੍ਰਧਾਨ ਸੂਬੇਦਾਰ ਸੁਖਵੰਤ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ ਬਾਲੀਆਂ ਆਦਿ ਸ਼ੁਮਾਰ ਸਨ।
ਪਿੰਡ ਦੇ ਸਾਬਕਾ ਸਰਪੰਚ ਕੁਲਦੀਪ ਸਿੰਘ ਬਾਲੀਆਂ ਨੇ ਦੱਸਿਆ ਕਿ ਇਸ ਮੌਕੇ ਜਿੱਥੇ ਆਗੂ ਵਰਕਰਾਂ ਨੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ ਉੱਥੇ ਬਾਲੀਆਂ ਤੋਂ ਭੈਣੀ ਕੱਚਾ ਰਸਤਾ ਪੱਕਾ ਕਰਨ ਅਤੇ ਸੁਸਾਇਟੀ ਨਾਲ ਸਬੰਧਤ ਕੋ-ਆਪਰੇਟਿਵ ਬੈਂਕ ਦੀ ਪਿੰਡ ਬਾਲੀਆਂ ਵਿੱਚ ਬ੍ਰਾਂਚ ਬਣਾਏ ਜਾਣ ਦੀ ਮੰਗ ਉਠਾਈ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ); ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਨੇੜਲੇ ਪਿੰਡ ਘਰਾਚੋਂ ਅਤੇ ਫੱਗੂਵਾਲਾ ਵਿੱਚ ਸੰਪਰਕ ਮੀਟਿੰਗਾਂ ਕੀਤੀਆਂ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੀ ਹਾਜ਼ਰ ਸਨ। ਦੋਵੇਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਦੀਆਂ ਬਣੀਆਂ ਸਰਕਾਰਾਂ ਵੱਲੋਂ ਸਿਰਫ ਅਖੀਰਲੇ ਸਾਲ ਵਿੱਚ ਹੀ ਕੁੱਝ ਵਾਅਦਿਆਂ ’ਤੇ ਲਿਪਾ-ਪੋਚੀ ਕੀਤੀ ਜਾਂਦੀ ਰਹੀ ਹੈ, ਪਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਤੋਂ ਹੀ ਰੁਜ਼ਗਾਰ ਦੇਣ ਅਤੇ ਬਿਜਲੀ ਬਿੱਲ ਮੁਆਫ ਕਰਨ ਵਰਗੇ ਚੋਣ ਵਾਅਦੇ ਪੂਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਤੇ ਸਰਕਾਰ ਲੋਕਾਂ ਪ੍ਰਤੀ ਪੂਰੀ ਤਰ੍ਹਾਂ ਜਵਾਬਦੇਹ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ‘ਆਪ’ ਦੀ ਚੋਣ ਮੁਹਿੰਮ ਨੂੰ ਰੋਕਣ ਲਈ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਈਡੀ ਰਾਹੀਂ ਗ੍ਰਿਫਤਾਰ ਕਰਵਾਇਆ ਹੈ, ਪਰ ਲੋਕ ਭਾਜਪਾ ਨੂੰ ਇਸ ਤਾਨਾਸ਼ਾਹੀ ਦਾ ਜਵਾਬ ਦੇਣਗੇ।
ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਹਲਕੇ ਦੇ ਲੋਕਾਂ ਨੂੰ ਮੀਤ ਹੇਅਰ ਦੀ ਚੋਣ ਮੁਹਿੰਮ ਵਿੱਚ ਡਟ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਮਨਦੀਪ ਸਿੰਘ ਲੱਖੇਵਾਲ, ਟਰੱਕ ਯੂਨੀਅਨ ਭਵਾਨੀਗੜ੍ਹ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਫੱਗੂਵਾਲਾ, ਲਖਵਿੰਦਰ ਸਿੰਘ ਫੱਗੂਵਾਲਾ ਸਮੇਤ ਪਾਰਟੀ ਆਗੂ ਹਾਜ਼ਰ ਸਨ।

Advertisement

Advertisement
Advertisement