ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਵਿੱਚ ਸ਼ਾਮਲ ਹੋਏ ਵੱਖ-ਵੱਖ ਪਾਰਟੀਆਂ ਦੇ ਵਰਕਰ

07:55 AM Mar 18, 2024 IST
ਗੁੰਮਟੀ ਕਲਾਂ ਵਿਚ ਕਾਂਗਰਸ ’ਚ ਸ਼ਾਮਲ ਹੋਣ ਵਾਲਿਆਂ ਨਾਲ ਜਸ਼ਨ ਚਹਿਲ।

ਭਗਤਾ ਭਾਈ

Advertisement

ਪੰਜਾਬ ਦੇ ਲੋਕਾਂ ਦਾ ਬਦਲਾਅ ਵਾਲੀ ਭਗਵੰਤ ਮਾਨ ਸਰਕਾਰ ਤੋਂ ਦੋ ਸਾਲਾਂ ਵਿਚ ਹੀ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਾ ਹੈ ਅਤੇ ਉਹ ਲੋਕ ਸਭਾ ਚੋਣਾਂ ਵਿਚ ਇਸ ਸਰਕਾਰ ਨੂੰ ਸਬਕ ਸਿਖਾਉਣ ਲਈ ਉਤਾਵਲੇ ਹਨ। ਇਹ ਗੱਲਾਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਜਸ਼ਨਦੀਪ ਸਿੰਘ ਜਸ਼ਨ ਚਹਿਲ ਨੇ ਪਿੰਡ ਗੁੰਮਟੀ ਕਲਾਂ ਵਿਚ ਕਹੀਆਂ। ਇਸ ਮੌਕੇ ਪ੍ਰਤਾਪ ਸਿੰਘ ਗੁੰਮਟੀ ਸਮੇਤ 16 ਪਰਿਵਾਰਾਂ ਨੇ ਵੱਖ ਵੱਖ ਪਾਰਟੀਆਂ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ। ਜਸ਼ਨ ਚਹਿਲ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਲੋਕਾਂ ਨੂੰ ਕਾਂਗਰਸ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਅੰਗਰੇਜ਼ ਸਿੰਘ ਸਿਰੀਏਵਾਲਾ, ਸੀਰਾ ਮੱਲੂਆਣਾ ਤੇ ਹੋਰ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement