ਵਰਕਰ ਭਾਜਪਾ ਦੀਆਂ ਨੀਤੀਆਂ ਘਰ-ਘਰ ਲਿਜਾਣ: ਗਰੇਵਾਲ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 1 ਅਪਰੈਲ
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਕੀਤੀ ਬੂਥ ਵਰਕਰਾਂ ਦੀ ਕਾਨਫਰੰਸ ਵਿੱਚ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ, ਸੂਬਾ ਮੀਤ ਪ੍ਰਧਾਨ ਜਤਿੰਦਰ ਮਿੱਤਲ ਅਤੇ ਸੂਬਾ ਸਕੱਤਰ ਰੇਣੂ ਥਾਪਰ ਵਿਸ਼ੇਸ਼ ਤੌਰ ’ਤੇ ਪੁੱਜੇ।
ਇੱਥੇ ਟਿੱਬਾ ਰੋਡ ’ਤੇ ਵਿਧਾਨ ਸਭਾ ਹਲਕਾ ਪੂਰਬੀ ਦੀ ਬੂਥ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਉਹ ਜਨਤਾ ਵਿੱਚ ਜਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ। ਉਨ੍ਹਾਂ ਕਿਹਾ ਕਿ ਪਾਰਟੀ ਲਈ ਹਰ ਵਰਕਰ ਮਹੱਤਵਪੂਰਨ ਹੈ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਇਸ ਚੋਣ ਵਿੱਚ ਬੂਥ ਪੱਧਰ ਦੇ ਵਰਕਰਾਂ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ ਕਿ ਉਹ ਸਰਕਾਰੀ ਸਕੀਮਾਂ ਹਰ ਘਰ ਤੱਕ ਪਹੁੰਚਾਉਣ। ਇਸ ਮੌਕੇ ਸੂਬਾ ਕਾਰਜਕਾਰਨੀ ਮੈਂਬਰ ਜਗਮੋਹਨ ਸ਼ਰਮਾ, ਯੁਵਾ ਮੋਰਚਾ ਪ੍ਰਧਾਨ ਰਵੀ ਬੱਤਰਾ, ਮਹਿਲਾ ਮੋਰਚਾ ਪ੍ਰਧਾਨ ਸ਼ੀਨੂ ਚੁੱਘ, ਕਿਸਾਨ ਮੋਰਚਾ ਪ੍ਰਧਾਨ ਸੁਖਦੇਵ ਸਿੰਘ ਗਿੱਲ, ਨਰਿੰਦਰ ਸਿੰਘ ਮੱਲੀ, ਨਿਰਮਲ ਨਈਅਰ, ਮਹੇਸ਼ ਸ਼ਰਮਾ, ਸੁਖਜੀਵ ਸਿੰਘ ਬੇਦੀ, ਧਰਮਿੰਦਰ ਸ਼ਰਮਾ, ਅਮਿਤ ਡੋਗਰਾ, ਅਤੁਲ ਜੈਨ, ਸਤੀਸ਼ ਕੁਮਾਰ ਆਦਿ ਹਾਜ਼ਰ ਸਨ।