ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਝੋਨੇ ਦੀ ਲਵਾਈ ਦਾ ਭਾਅ ਖ਼ੁਦ ਤੈਅ ਕਰਨ ’ਤੇ ਹਿਰਦਾਪੁਰ ਵਿੱਚ ਮਜ਼ਦੂਰਾਂ ਦੀ ਕੁੱਟਮਾਰ

06:55 AM Jul 10, 2023 IST

ਖੇਤਰੀ ਪ੍ਰਤੀਨਿਧ
ਪਟਿਆਲਾ, 9 ਜੁਲਾਈ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਮੀਤ ਪ੍ਰਧਾਨ ਗੁਰਵਿੰਦਰ ਬੌੜਾਂ ਅਤੇ ਪਿੰਡ ਹਿਰਦਾਪੁਰ ਦੇ ਕੁਝ ਮਜ਼ਦੂਰਾਂ ਨੇ ਕਥਿਤ ਦੋਸ਼ ਲਾਏ ਹਨ ਕਿ ਕੁਝ ਕਿਸਾਨ ਵੱਲੋਂ ਇਹ ਕਹਿ ਕੇ ਪਿੰਡ ਦੇ ਮਜ਼ਦੂਰਾਂ ਦੀ ਕੁੱਟਮਾਰ ਕੀਤੀ ਗਈ ਕਿ ਉਹ ਝੋਨਾ ਲਵਾਈ ਦਾ ਭਾਅ ਜ਼ਿਆਦਾ ਮੰਗਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਜ਼ਦੂਰਾਂ ਵੱਲੋਂ ਲਾਗਲੇ ਪਿੰਡ ਦੇ ਕਿਸਾਨਾਂ ਵੱਲੋਂ ਵਾਜ਼ਬ ਭਾਅ ਦੇਣ ’ਤੇ ਉੱਥੇ ਝੋਨੇ ਦੀ ਲਵਾਈ ਸ਼ੁਰੂ ਕਰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਪਰਵਾਸੀ ਮਜ਼ਦੂਰ ਝੋਨੇ ਦੀ ਲਵਾਈ ਅਧੂਰੀ ਛੱਡ ਗਏ ਤਾਂ ਪਿੰਡ ਹਿਰਦਾਪੁਰ ਦੇ ਕੁਝ ਕਿਸਾਨ ਬਾਕੀ ਰਹਿੰਦਾ ਝੋਨਾ ਘੱਟ ਭਾਅ ’ਤੇ ਲਵਾਉਣਾ ਚਾਹੁੰਦੇ ਹਨ। ਇਸ ਤੋਂ ਇਨਕਾਰ ਕਰਨ ’ਤੇ ਮਜ਼ਦੂਰਾਂ ਦੀ ਰਸਤੇ ਵਿਚ ਘੇਰ ਕੇ ਕੁੱਟਮਾਰ ਕੀਤੀ ਗਈ, ਗਾਲੀ ਗਲੋਚ ਸਣੇ ਕਥਿਤ ਤੌਰ ’ਤੇ ਜਾਤੀ ਸੂਚਕ ਸ਼ਬਦ ਵੀ ਬੋਲੇ ਗਏ।
ਇਸ ਖ਼ਿਲਾਫ਼ ਮਜ਼ਦੂਰਾਂ ਵੱਲੋਂ ਅੱਜ ਪਟਿਆਲਾ ਦੇ ਥਾਣਾ ਬਖਸ਼ੀਵਾਲਾ ਵਿੱਚ ਸ਼ਿਕਾਇਤ ਦਰਜ ਕਰਵਾ ਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ। ਕਮੇਟੀ ਆਗੂ ਧਰਮਵੀਰ ਹਰੀਗੜ੍ਹ ਨੇ ਕਿਹਾ ਜੇ ਸਖ਼ਤ ਕਾਰਵਾਈ ਨਾਂ ਕੀਤੀ ਗਈ ਤਾਂ ਇਸ ਖ਼ਿਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਗੁਰਮੀਤ ਕੌਰ, ਸੰਦੀਪ ਕੌਰ, ਸੁਖਵਿੰਦਰ ਕੌਰ, ਮਨਜੀਤ ਕੌਰ, ਸੁਨੀਤਾ ਕੌਰ, ਧਰਮਪਾਲ ਸਿੰਘ, ਗੁਰਦੀਪ ਸਿੰਘ, ਮਹਿੰਦਰ ਸਿੰਘ, ਦਰਸ਼ਨ ਸਿੰਘ, ਗੁਰਨਾਮ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਰਹੇ।

Advertisement

Advertisement
Tags :
ਹਿਰਦਾਪੁਰਕੁੱਟਮਾਰਖ਼ੁਦਝੋਨੇਮਜ਼ਦੂਰਾਂਲਵਾਈਵਿੱਚ
Advertisement