ਪੰਨੂ ਹੱਤਿਆ ਸਾਜ਼ਿਸ਼ ਮਾਮਲੇ ’ਚ ਭਾਰਤ ਨਾਲ ਮਿਲ ਕੇ ਕੰਮ ਕਰ ਰਹੇ ਹਾਂ: ਬਾਇਡਨ ਪ੍ਰਸ਼ਾਸਨ
11:20 AM Mar 21, 2024 IST
ਵਾਸ਼ਿੰਗਟਨ, 21 ਮਾਰਚ
ਅਮਰੀਕਾ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲਿਆਂ ਨੂੰ ਜਵਾਬਦੇਹ ਠਹਿਰਾਉਣ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰ ਰਿਹਾ ਹੈ। ਬਾਇਡਨ ਪ੍ਰਸ਼ਾਸਨ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਸਾਲ ਨਵੰਬਰ ਵਿੱਚ ਸੰਘੀ ਵਕੀਲਾਂ ਨੇ ਭਾਰਤੀ ਨਾਗਰਿਕ ਨਿਖਿਲ ਗੁਪਤਾ 'ਤੇ ਪੰਨੂ ਦੀ ਹੱਤਿਆ ਦੀ ਨਾਕਾਮ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ। ਪੰਨੂ ਕੋਲ ਅਮਰੀਕਾ ਅਤੇ ਕੈਨੇਡਾ ਦੀ ਦੋਹਰੀ ਨਾਗਰਿਕਤਾ ਹੈ। ਅਮਰੀਕੀ ਸੰਘੀ ਵਕੀਲਾਂ ਨੇ ਦੋਸ਼ ਲਾਇਆ ਸੀ ਕਿ ਗੁਪਤਾ ਭਾਰਤ ਸਰਕਾਰ ਦੇ ਅਧਿਕਾਰੀ ਨਾਲ ਕੰਮ ਕਰ ਰਿਹਾ ਸੀ ਅਤੇ ਨਿਊਯਾਰਕ ਸਿਟੀ ਵਿੱਚ ਰਹਿਣ ਵਾਲੇ ਪੰਨੂ ਨੂੰ ਮਾਰਨ ਲਈ ਹਿੱਟਮੈਨ ਨੂੰ 100,000 ਡਾਲਰ ਦੇਣ ਲਈ ਸਹਿਮਤ ਹੋਇਆ ਸੀ। ਭਾਰਤ ਨੇ ਦੋਸ਼ਾਂ ਦੀ ਜਾਂਚ ਲਈ ਪਹਿਲਾਂ ਹੀ ਕਮੇਟੀ ਕਾਇਮ ਕਰ ਦਿੱਤੀ ਹੈ।
Advertisement
Advertisement