For the best experience, open
https://m.punjabitribuneonline.com
on your mobile browser.
Advertisement

ਗੁਰੂ ਗ੍ਰੰਥ ਸਾਹਿਬ ਯੂਨਵਰਸਿਟੀ ’ਚ ਵਰਕਸ਼ਾਪ

05:35 AM Apr 28, 2024 IST
ਗੁਰੂ ਗ੍ਰੰਥ ਸਾਹਿਬ ਯੂਨਵਰਸਿਟੀ ’ਚ ਵਰਕਸ਼ਾਪ
ਮਹਿਮਾਨਾਂ ਦਾ ਸਨਮਾਨ ਕਰਦੇ ਹੋਏ ਯੂਨੀਵਰਸਿਟੀ ਦੇ ਅਧਿਕਾਰੀ। -ਫ਼ੋਟੋ: ਸੂਦ
Advertisement

ਫ਼ਤਹਿਗੜ੍ਹ ਸਾਹਿਬ: ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਰਾਜਨੀਤੀ ਵਿਗਿਆਨ ਵਿਭਾਗ ਵੱਲੋਂ ਲੋਕ ਸਭਾ ਚੋਣਾਂ 2024 ਨੂੰ ਸਮਰਪਿਤ ‘ਭਾਰਤ ਵਿਚ ਚੋਣ ਰਾਜਨੀਤੀ’ ਸਿਰਲੇਖ ਅਧੀਨ ਪੰਜ ਰੋਜ਼ਾ ਵਰਕਸ਼ਾਪ ਲਾਈ ਗਈ। ਇਸ ਦੌਰਾਨ ਵਿਭਾਗ ਇੰਚਾਰਜ ਰਮਨਦੀਪ ਕੌਰ, ਡਾ. ਬਲਵਿੰਦਰ ਕੌਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਐਸੋਸੀਏਟ ਪ੍ਰੋਫ਼ੈਸਰ ਡਾ. ਸਤਨਾਮ ਸਿੰਘ, ਪ੍ਰੋਫੈਸਰ ਜਮਸ਼ੀਦ ਅਲੀ ਖਾਨ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਸਿਸਟੈਟ ਪ੍ਰੋਫ਼ੈਸਰ ਡਾ. ਗੁਰਪ੍ਰੀਤ ਸਿੰਘ ਬਰਾੜ ਨੇ ਵੱਖ-ਵੱਖ ਵਿਸ਼ਿਆਂ ’ਤੇ ਚਰਚਾ ਕੀਤੀ। ਇਸ ਮੌਕੇ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋਫੈਸਰ ਸੁਖਵਿੰਦਰ ਸਿੰਘ ਬਿਲਿੰਗ, ਉਪ ਕੁਲਪਤੀ ਪ੍ਰੋ. ਪ੍ਰਿਤਪਾਲ ਸਿੰਘ ਨੇ ਵਿਭਾਗ ਨੂੰ ਵਧਾਈ ਦਿੱਤੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×