ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਤਾ ਗੁਜਰੀ ਕਾਲਜ ਦੇ ਸੰਗੀਤ ਵਿਭਾਗ ਵੱਲੋਂ ਵਰਕਸ਼ਾਪ

08:29 AM May 25, 2024 IST
ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨਾਲ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ, ਡਾ. ਬਿਕਰਮਜੀਤ ਸਿੰਘ ਅਤੇ ਹੋਰ। -ਫੋਟੋ: ਸੂਦ

ਫ਼ਤਹਿਗੜ੍ਹ ਸਾਹਿਬ:

Advertisement

ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਸੰਗੀਤ ਵਿਭਾਗ ਵੱਲੋਂ ਬਾਰ੍ਹਵੀਂ ਪਾਸ ਵਿਦਿਆਰਥੀਆਂ ਲਈ ਦੋ ਹਫ਼ਤਿਆਂ ਦੀ ‘ਵਾਇਸ ਕਲਚਰ, ਰਿਆਜ਼ ਅਤੇ ਬੇਸਿਕ ਆਫ਼ ਮਿਊਜ਼ਿਕ’ ਵਿਸ਼ੇ ’ਤੇ ਵਿਸ਼ੇਸ਼ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ ਜਿਸ ਵਿੱਚ 20 ਵਿਦਿਆਰਥੀਆਂ ਨੇ ਹਿੱਸਾ ਲਿਆ। ਇਹ ਵਰਕਸ਼ਾਪ 31 ਮਈ ਤੱਕ ਕਾਲਜ ਦੇ ਸੰਗੀਤ ਵਿਭਾਗ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਜਾਰੀ ਰਹੇਗੀ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਕਾਲਜ ਦੇ ਉਪ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਪਛਾਣਨ ਅਤੇ ਉਨ੍ਹਾਂ ਨੂੰ ਸੂਖਮ ਕਲਾਵਾਂ ਨਾਲ ਜੋੜਨ ਲਈ ਅਜਿਹੀਆਂ ਵਰਕਸ਼ਾਪਾਂ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Advertisement