For the best experience, open
https://m.punjabitribuneonline.com
on your mobile browser.
Advertisement

ਆਰੀਆ ਕੰਨਿਆ ਕਾਲਜ ਵਿੱਚ ਪਲੇਸਮੈਂਟ ਸੈੱਲ ਵੱਲੋਂ ਵਰਕਸ਼ਾਪ

07:56 AM Mar 06, 2024 IST
ਆਰੀਆ ਕੰਨਿਆ ਕਾਲਜ ਵਿੱਚ ਪਲੇਸਮੈਂਟ ਸੈੱਲ ਵੱਲੋਂ ਵਰਕਸ਼ਾਪ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 5 ਮਾਰਚ
ਆਰੀਆ ਕੰਨਿਆ ਕਾਲਜ ਵਿਚ ਕਰੀਅਰ ਗਾਈਡੈਂਸ ਤੇ ਪਲੇਸਮੈਂਟ ਸੈੱਲ ਵਲੋਂ ਵਰਕਸ਼ਾਪ ਲਗਾਈ ਗਈ ਜਿਸ ਵਿਚ ਤੀਜੇ ਸਾਲ ਬੀਐੱਸਸੀ, ਬੀਕਾਮ ਤੇ ਬੀਸੀਏ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ। ਵਰਕਸ਼ਾਪ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਆਰਤੀ ਤ੍ਰੇਹਨ ਨੇ ਕੀਤਾ। ਇਸ ਦੌਰਾਨ ਮੁੱਖ ਬੁਲਾਰੇ ਸੀਨੀਅਰ ਅਧਿਕਾਰੀ ਅਮਨਦੀਪ ਕੌਰ ਕਾਲਜ ਦੀ ਸਾਬਕਾ ਵਿਦਿਆਰਥਣ, ਸਹਾਇਕ ਡਾਇਰੈਕਟਰ ਪਰਵਿੰਦਰ ਸਿੰਘ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਤੇ ਸਹਾਇਕ ਪ੍ਰੋਫੈਸਰ ਮੁਸਕਾਨ ਆਦਿ ਸਨ। ਮੰਚ ਦਾ ਸੰਚਾਲਨ ਸੁਰਭੀ ਨੇ ਬਾਖੂਬੀ ਕੀਤਾ। ਮੁੱਖ ਬੁਲਾਰੇ ਪਰਵਿੰਦਰ ਸਿੰਘ ਨੇ ਅਧਿਆਪਕਾਂ ਨੂੰ ਪੀਐਚਡੀ ਬਾਰੇ ਜਾਣਕਾਰੀ ਦਿੱਤੀ ਤੇ ਯੂਜੀਸੀ ਦੇ ਨਿਯਮਾਂ ਬਾਰੇ ਦੱਸਿਆ। ਮੁਸਕਾਨ ਨੇ ਵਿਦਿਆਰਥਣਾਂ ਨੂੰ ਕੋਰਸਾਂ ਬਾਰੇ ਜਾਣਕਾਰੀ ਦਿੱਤੀ।

Advertisement

Advertisement
Author Image

joginder kumar

View all posts

Advertisement
Advertisement
×