ਵਿਧਾਨ ਸਭਾ ਦਾ ਕੰਮ-ਕਾਜ ਕਾਗ਼ਜ਼ ਮੁਕਤ ਕਰਨ ਸਬੰਧੀ ਵਰਕਸ਼ਾਪ
08:47 PM Jun 29, 2023 IST
ਟ੍ਰਿਬਿਊਨ ਨਿਊਜ਼ ਸਰਵਿਸ
Advertisement
ਚੰਡੀਗੜ੍ਹ, 26 ਜੂਨ
ਪੰਜਾਬ ਵਿਧਾਨ ਸਭਾ ਦਾ ਸਾਰਾ ਕੰਮ-ਕਾਜ ਕਾਗ਼ਜ਼ ਮੁਕਤ ਕਰਨ ਵੱਲ ਇੱਕ ਹੋਰ ਪੁਲਾਂਘ ਪੁੱਟਦਿਆਂ ਵਿਧਾਨ ਸਭਾ ਸਕੱਤਰੇਤ ਵੱਲੋਂ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਦੀ ਇੱਕ ਦਿਨਾ ਸਿਖਲਾਈ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਵੱਲੋਂ ਤਾਇਨਾਤ ਕੀਤੇ ਗਏ ਨੋਡਲ ਅਫ਼ਸਰਾਂ ਨੂੰ ਸਦਨ ਸਬੰਧੀ ਵਰਤੀ ਜਾਣ ਵਾਲੀ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਅਤੇ ਵੈਬਸਾਈਟ ਬਾਰੇ ਮੁਕੰਮਲ ਜਾਣਕਾਰੀ ਦਿੱਤੀ ਗਈ। ਵਿਧਾਨ ਸਭਾ ਦੇ ਸਕੱਤਰ ਰਾਮ ਲੋਕ ਖਟਾਣਾ ਨੇ ਕਿਹਾ ਕਿ ਵਿਧਾਨ ਸਭਾ ਦੇ ਇਤਿਹਾਸ ਵਿੱਚ ਅਗਲਾ ਸੈਸ਼ਨ ਇਸ ਗੱਲੋਂ ਨਿਵੇਕਲਾ ਹੋਵੇਗਾ ਜਿਸ ਦਾ ਸਾਰਾ ਕੰਮਕਾਜ ਇਲੈਕਟ੍ਰਾਨਿਕ ਵਿਧੀ ਰਾਹੀਂ ਕੀਤਾ ਜਾਵੇਗਾ। ਸਦਨ ਦੀ ਕਾਰਵਾਈ ਕਾਗ਼ਜ਼-ਮੁਕਤ ਹੋਣ ਨਾਲ ਸਮੂਹ ਵਿਭਾਗਾਂ ਦੇ ਸਮੇਂ ਦੀ ਬੱਚਤ ਹੋਵੇਗੀ।
Advertisement
Advertisement