ਚੋਣਾਂ ਦੀਆਂ ਤਿਆਰੀਆਂ ਬਾਰੇ ਵਰਕਸ਼ਾਪ
07:57 AM Mar 05, 2024 IST
Advertisement
ਪੱਤਰ ਪ੍ਰੇਰਕ
ਫਰੀਦਾਬਾਦ, 4 ਮਾਰਚ
ਡੀਸੀ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਕਰਮ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੌਰਾਨ ਖ਼ਬਰਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ। ਉਮੀਦਵਾਰਾਂ ਨੂੰ ਚੋਣ ਜਾਂ ਵੋਟਿੰਗ ਦੇ ਪਹਿਲੇ ਦਿਨ ਤੋਂ ਇਸ਼ਤਿਹਾਰ ਛਾਪਣ ਦੀ ਇਜਾਜ਼ਤ ਲੈਣੀ ਚਾਹੀਦੀ ਹੈ। ਡੀਸੀ ਨੇ ਸਿਖਲਾਈ ਵਰਕਸ਼ਾਪ ਵਿੱਚ ਮੀਡੀਆ ਮੌਨੀਟਰਿੰਗ ਮੈਨੇਜਮੈਂਟ ਕਮੇਟੀ ਦੀਆਂ ਜ਼ਿੰਮੇਵਾਰੀਆਂ ਬਾਰੇ ਵੀ ਜਾਣਕਾਰੀ ਦਿੱਤੀ। ਉਹ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੈਕਟਰ 12 ਦੇ ਕਨਵੈਨਸ਼ਨ ਹਾਲ ਵਿੱਚ ਚੋਣ ਵਿਭਾਗ ਵੱਲੋਂ ਲਗਾਈ ਗਈ ਸਿਖਲਾਈ ਵਰਕਸ਼ਾਪ ਦੀ ਪ੍ਰਧਾਨਗੀ ਕਰ ਰਹੇ ਹਨ। ਸਿਖਲਾਈ ਵਰਕਸ਼ਾਪ ਵਿੱਚ ਚੋਣਾਂ ਦੌਰਾਨ ਮੀਡੀਆ ਪ੍ਰਬੰਧਨ ਸਬੰਧੀ ਚੋਣ ਕਮਿਸ਼ਨ ਦੇ ਨਿਯਮਾਂ ਬਾਰੇ ਦੱਸਿਆ ਗਿਆ। ਉਨ੍ਹਾਂ ਕਿਹਾ ਕਿ 18ਵੀਆਂ ਲੋਕ ਸਭਾ ਚੋਣਾਂ ਦੌਰਾਨ ਖਬਰਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ।
Advertisement
Advertisement