ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੁੱਚੜਖਾਨੇ ਦੇ ਕਾਮਿਆਂ ਦੇ ਸਿਹਤ ਮਸਲਿਆਂ ਸਬੰਧੀ ਵਰਕਸ਼ਾਪ

07:40 AM Oct 17, 2024 IST
ਵੈਟਰਨਰੀ ਅਤੇ ਮੈਡੀਕਲ ਸੰਸਥਾਵਾਂ ਦੇ ਅਧਿਕਾਰੀਆਂ ਨਾਲ ਬੁੱਚੜਖਾਨੇ ਦੇ ਕਾਮੇ। -ਫੋਟੋ: ਬਸਰਾ

ਸਤਵਿੰਦਰ ਬਸਰਾ
ਲੁਧਿਆਣਾ, 16 ਅਕਤੂਬਰ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਅਤੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਿਹਤ ਪੇਸ਼ੇਵਰਾਂ ਨੇ ਨਗਰ ਨਿਗਮ ਬੁੱਚੜਖਾਨਾ, ਚੰਡੀਗੜ੍ਹ ਦੇ ਕਾਮਿਆਂ ਨੂੰ ਜਾਗਰੂਕ ਕਰਨ ਲਈ ਵਰਕਸ਼ਾਪ ਕਰਵਾਈ ਗਈ। ਨਗਰ ਨਿਗਮ, ਚੰਡੀਗੜ੍ਹ ਅਤੇ ਇੰਡੀਅਨ ਕਾਊਂਸਿਲ ਆਫ ਮੈਡੀਕਲ ਰਿਸਰਚ ਦੇ ਸਹਿਯੋਗ ਨਾਲ ਕਰਵਾਈ ਗਈ ਇਸ ਵਰਕਸ਼ਾਪ ਦਾ ਵਿਸ਼ਾ ‘ਪਸ਼ੂ, ਮਨੁੱਖ ਅੰਤਰ-ਸਬੰਧਾਂ ਵਿੱਚ ਪਸ਼ੂਆਂ ਤੋਂ ਮਨੁੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਸਬੰਧੀ ਨਿਰੀਖਣ ਢਾਂਚਾ ਵਿਕਸਿਤ ਕਰਨਾ’ ਸੀ। ਇਸ ਮੌਕੇ ਬੁੱਚੜਖਾਨਿਆਂ ਵਿੱਚ ਕੰਮ ਕਰਨ ਵਾਲੇ 30 ਤੋਂ ਵੱਧ ਕਾਮੇ ਸ਼ਾਮਲ ਹੋਏ। ਇਨ੍ਹਾਂ ਨੂੰ ਪਸ਼ੂਆਂ ਤੋਂ ਮਨੁੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਅਤੇ ਸਫ਼ਾਈ ਅਭਿਆਸਾਂ ਦੀ ਅਹਿਮੀਅਤ ਬਾਰੇ ਦੱਸਿਆ ਗਿਆ। ਇਸ ਮੌਕੇ ਵਰਕਸ਼ਾਪ ਦੀ ਪ੍ਰਧਾਨਗੀ ਮੈਡੀਕਲ ਅਧਿਕਾਰੀ, ਨਗਰ ਨਿਗਮ, ਚੰਡੀਗੜ੍ਹ ਡਾ. ਇੰਦਰਦੀਪ ਕੌਰ ਨੇ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਸੂਝਵਾਨ ਅਤੇ ਜਾਗਰੂਕ ਹੋ ਕੇ ਅਜਿਹੀਆਂ ਬਿਮਾਰੀਆਂ ਅਤੇ ਪ੍ਰੇਸ਼ਾਨੀਆਂ ਤੋਂ ਬਚ ਸਕਦੇ ਹਾਂ। ਨਿਰਦੇਸ਼ਕ, ਸੈਂਟਰ ਫਾਰ ਵਨ ਹੈਲਥ, ਵੈਟਰਨਰੀ ਯੂਨੀਵਰਸਿਟੀ ਡਾ. ਜਸਬੀਰ ਸਿੰਘ ਬੇਦੀ ਅਤੇ ਡਾ. ਦੀਪਾਲੀ ਕਾਲੰਭੇ ਨੇ ਇਨ੍ਹਾਂ ਕਾਮਿਆਂ ਨੂੰ ਜਾਨਵਰਾਂ ਨਾਲ ਕੰਮ ਕਰਦਿਆਂ ਬਚਾਓ ਵਿਧੀਆਂ ਬਾਰੇ ਦੱਸਿਆ। ਇਸ ਦੌਰਾਨ ਦਯਾਨੰਦ ਮੈਡੀਕਲ ਕਾਲਜ ਦੇ ਡਾ. ਵੀਨੂ ਗੁਪਤਾ ਨੇ ਹੱਥਾਂ ਦੀ ਸਫ਼ਾਈ ਦੀ ਮਹੱਤਤਾ ’ਤੇ ਚਾਨਣਾ ਪਾਇਆ। ਡਾ. ਹਰਮਨਮੀਤ ਕੌਰ ਨੇ ਸੁਰੱਖਿਅਤ ਅਤੇ ਸਿਹਤਮੰਦ ਮੀਟ ਦੀ ਪੂਰਤੀ ਸਬੰਧੀ ਕਈ ਨੁਕਤਿਆਂ ’ਤੇ ਚਰਚਾ ਕੀਤੀ। ਵੈਟਰਨਰੀ ਅਧਿਕਾਰੀ ਡਾ. ਗੌਰਵ ਲਖਨਪਾਲ ਨੇ ਸਾਰੇ ਮਾਹਿਰਾਂ ਅਤੇ ਪ੍ਰਤੀਭਾਗੀਆਂ ਦਾ ਧੰਨਵਾਦ ਕੀਤਾ। ਉਪ-ਕੁਲਪਤੀ ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਸੈਂਟਰ ਫਾਰ ਵਨ ਹੈਲਥ ਦੇ ਯਤਨਾਂ ਦੀ ਸ਼ਲਾਘਾ ਕੀਤੀ।

Advertisement

Advertisement