ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬੀ ਯੂਨੀਵਰਸਿਟੀ ਵਿੱਚ ‘ਸੌਫਟ ਸਕਿਲਜ਼’ ਬਾਰੇ ਵਰਕਸ਼ਾਪ ਸ਼ੁਰੂ

07:12 AM Apr 16, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 15 ਅਪਰੈਲ
ਪੰਜਾਬੀ ਯੂਨੀਵਰਸਿਟੀ ਵਿੱਚ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਦੇ ਸਹਿਯੋਗ ਨਾਲ਼ ਕਰਵਾਈ ਜਾ ਰਹੀ ਪੰਜ ਰੋਜ਼ਾ ਵਰਕਸ਼ਾਪ ਸ਼ੁਰੂ ਹੋ ਗਈ ਹੈ। ‘ਸੌਫ਼ਟ ਸਕਿਲਜ਼ ਫ਼ੌਰ ਇੰਟਰਵਿਊ ਰੈਡੀਨੈੱਸ’ ਸਿਰਲੇਖ ਤਹਿਤ ਕਰਵਾਈ ਜਾ ਰਹੀ ਇਸ ਵਰਕਸ਼ਾਪ ਵਿੱਚ ਵਿਦਿਆਰਥੀਆਂ ਨੂੰ ਕਿਸੇ ਵੀ ਥਾਂ ਉੱਤੇ ਇੰਟਰਵਿਊ ਸਮੇਂ ਪ੍ਰਭਾਵਸ਼ਾਲੀ ਸੰਚਾਰ ਵਿਧੀਆਂ ਦੀ ਸਿਖਲਾਈ ਦਿੱਤੀ ਜਾਣੀ ਹੈ। ਵਰਕਸ਼ਾਪ ਦਾ ਉਦਘਾਟਨ ਕਰਦਿਆਂ ਰਜਿਸਟਰਾਰ ਪ੍ਰੋ. ਨਵਜੋਤ ਕੌਰ ਨੇ ਕਿਹਾ ਕਿ ਸਿੱਖਿਆ ਸਿਰਫ਼ ਜਮਾਤ ਕਮਰਿਆਂ ਤੱਕ ਸੀਮਿਤ ਨਹੀਂ ਹੁੰਦੀ ਅਤੇ ਨਾ ਹੀ ਰੱਟੇ ਲਾ ਕੇ ਪ੍ਰੀਖਿਆਵਾਂ ਪਾਸ ਕਰ ਲੈਣਾ ਸਿੱਖਿਆ ਹੈ। ਇੱਕ ਮੁਕੰਮਲ ਇਨਸਾਨ ਦੇ ਨਿਰਮਾਣ ਲਈ ਪ੍ਰਭਾਵਾਸ਼ਾਲੀ ਸੰਚਾਰ ਦਾ ਹੁਨਰ ਹੋਣਾ ਬਹੁਤ ਅਹਿਮ ਹੈ। ਇਸ ਮਕਸਦ ਲਈ ਵਰਕਸ਼ਾਪ ਜਿਹੇ ਅਜਿਹੇ ਕਦਮ ਸਹਾਈ ਸਿੱਧ ਹੁੰਦੇ ਹਨ।
ਡੀਨ ਵਿਦਿਆਰਥੀ ਭਲਾਈ ਪ੍ਰੋ. ਹਰਵਿੰਦਰ ਨੇ ਉਦਘਾਟਨੀ ਸੈਸ਼ਨ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਦਿਆਰਥੀਆਂ ਵਿੱਚ ਸਵੈ-ਵਿਸ਼ਵਾਸ਼ ਦਾ ਨਿਰਮਾਣ ਹੋਣਾ ਬਹੁਤ ਜ਼ਰੂਰੀ ਹੈ। ਅਜਿਹਾ ਹੋਣ ਨਾਲ਼ ਵਿਦਿਆਰਥੀਆਂ ਨੂੰ ਹਰੇਕ ਖੇਤਰ ਵਿੱਚ ਲਾਭ ਪ੍ਰਾਪਤ ਹੁੰਦਾ ਹੈ। ਵਧੀਕ ਡੀਨ ਵਿਦਿਆਰਥੀ ਭਲਾਈ ਡਾ. ਡੀ.ਪੀ. ਸਿੰਘ ਨੇ ਪ੍ਰਭਾਵਸ਼ਾਲੀ ਸੰਚਾਰ ਦੇ ਹਵਾਲੇ ਨਾਲ਼ ਕਈ ਅਹਿਮ ਟਿੱਪਣੀਆਂ ਕੀਤੀਆਂ।

Advertisement

Advertisement
Advertisement