For the best experience, open
https://m.punjabitribuneonline.com
on your mobile browser.
Advertisement

ਸਿਹਤ ਵਿਭਾਗ ਵੱਲੋਂ ਯੂ-ਵਿਨ ਪੋਰਟਲ ਬਾਰੇ ਵਰਕਸ਼ਾਪ

07:26 AM Jun 14, 2024 IST
ਸਿਹਤ ਵਿਭਾਗ ਵੱਲੋਂ ਯੂ ਵਿਨ ਪੋਰਟਲ ਬਾਰੇ ਵਰਕਸ਼ਾਪ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 13 ਜੂਨ
ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਸੰਜੇ ਗੋਇਲ ਦੀ ਅਗਵਾਈ ਹੇਠ ‘ਯੂ-ਵਿਨ ਪੋਰਟਲ ਸਬੰਧੀ ਵਰਕਸ਼ਾਪ ਕਰਵਾਈ ਗਈ। ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਦੀਆਂ ਸਟਾਫ ਨਰਸਾਂ, ਬੀਐੱਸਏਜ਼ ਅਤੇ ਕੰਪਿਊਟਰ ਅਪਰੇਟਰਾਂ ਨੂੰ ਯੂ ਵਿਨ ਪੋਰਟਲ ਸਬੰਧੀ ਟਰੇਨਿੰਗ ਦਿੱਤੀ ਗਈ ਹੈ। ਟਰੇਨਿੰਗ ਦੇਣ ਲਈ ਦਫਤਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਤੋਂ ਪ੍ਰੋਗਰਾਮ ਅਫਸਰ ਯੂਐਨਡੀਪੀ ਡਾ. ਮੀਤ ਸੋਢੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਨੇ ਯੂ ਵਿਨ ਪੋਰਟਲ ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਕਿ ਹੁਣ ਗਰਭਵਤੀ ਔਰਤਾਂ ਅਤੇ ਬੱਚਿਆਂ ਲਈ ਰਜਿਸਟਰੇਸ਼ਨ ਆਨਲਾਈਨ ਜਾਂ ਹਸਪਤਾਲ ’ਚ ਵੀ ਕੀਤੀ ਜਾ ਰਹੀ ਹੈ। ਗਰਭਵਤੀ ਔਰਤਾਂ ਦੀ ਜਣੇਪੇ ਸਮੇਂ ਨਵੀਂ ਰਜਿਸਟਰੇਸ਼ਨ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਹੋਰ ਕਿਹਾ ਕਿ ਪੋਰਟਲ ’ਤੇ ਗਰਭਵਤੀ ਔਰਤਾਂ ਅਤੇ ਜ਼ੀਰੋ ਤੋਂ ਪੰਜ ਸਾਲ ਦੇ ਬੱਚਿਆਂ ਦਾ ਟੀਕਾਕਰਨ ਇੰਦਰਾਜ ਕੀਤਾ ਜਾਂਦਾ ਹੈ ਅਤੇ ਸਰਟੀਫਿਕੇਟ ਡਾਊਨਲੋਡ ਕਰਨ ਦੀ ਸਹੂਲਤ ਵੀ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਰ ਗਰਭਵਤੀ ਔਰਤ ਦੇ ਜਣੇਪੇ ਦਾ ਇੰਦਰਾਜ ਅਤੇ ਜਣੇਪੇ ਉਪਰੰਤ ਬੱਚਿਆਂ ਦੇ ਟੀਕਾਕਰਨ ਨੂੰ ਪੋਰਟਲ ’ਤੇ ਦਰਜ ਕਰਨਾ ਲਾਜ਼ਮੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×