ਵਿਦਿਆਰਥਣਾਂ ਨੂੰ ਆਤਮ-ਨਿਰਭਰ ਬਣਾਉਣ ਲਈ ਵਰਕਸ਼ਾਪ
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 6 ਮਾਰਚ
ਆਰੀਆ ਕੰਨਿਆ ਕਾਲਜ ਦੇ ਵਿਮੈਨ ਡਿਵੈਲਪਮੈਂਟ ਸੈੱਲ ਵੱਲੋਂ ਐੱਚਆਈਸੀਸੀ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਸਬੰਧੀ ਵਿਦਿਆਰਥਣਾਂ ਨੂੰ ਆਤਮ ਨਿਰਭਰਤਾ ਤੇ ਸੁਰੱਖਿਆ ਦੇ ਉਦੇਸ਼ ਨਾਲ ਵਰਕਸ਼ਾਪ ਲਾਈ ਗਈ। ਵਰਕਸ਼ਾਪ ਵਿਚ ਰਿਸੋਰਸਪਰਸਨ ਸਾਗਰ ਨੇ ਵਿਦਿਆਰਥਣਾਂ ਨੂੰ ਆਤਮ ਰੱਖਿਆ ਦੇ ਉਪਯੋਗੀ ਟਿਪਸ ਦਿੱਤੇ ਤੇ ਜੀਵਨ ਰੱਖਿਆ ਤਕਨੀਕਾਂ ਦਾ ਪ੍ਰਦਰਸ਼ਨ ਕਰਦੇ ਹੋਏ ਉਨ੍ਹਾਂ ਨੂੰ ਵਿਵਹਾਰਕ ਰੂਪ ਦਾ ਅਭਿਆਸ ਵੀ ਕਰਾਇਆ। ਉਨ੍ਹਾਂ ਵਿਦਿਆਰਥਣਾਂ ਨੂੰ ਅਸਲ ਹਾਲਾਤ ਵਿਚ ਆਤਮ ਰੱਖਿਆ ਦੇ ਉਪਯੋਗੀ ਗੁਣ ਸਿਖਾਏ। ਇਸ ਨਾਲ ਉਨ੍ਹਾਂ ਵਿੱਚ ਆਤਮ ਵਿਸ਼ਵਾਸ ਵਧਿਆ। ਇਸ ਤੋਂ ਇਲਾਵਾ ਮਹਿਲਾ ਥਾਣਾ ਕੁਰੂਕਸ਼ੇਤਰ ਤੋਂ ਆਈ ਟੀਮ ਨੇ ਮਹਿਲਾਵਾਂ ਖ਼ਿਲਾਫ਼ ਹੋਣ ਵਾਲੇ ਅਪਰਾਧਾਂ ਬਾਰੇ ਵਿਦਿਆਰਥਣਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਆਰਤੀ ਤਰੇਹਨ ਨੇ ਆਤਮ ਰੱਖਿਆ ਦੇ ਮਹੱਤਵ ’ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਕਿਵੇਂ ਅਜਿਹੀਆਂ ਵਰਕਸ਼ਾਪਾਂ ਔਰਤਾਂ ਨੂੰ ਸ਼ਕਤੀਸ਼ਾਲੀ ਬਣਾਉਣ ਵਿੱਚ ਅਹਿਮ ਭੂਮਿਕਾਵਾਂ ਨਿਭਾਉਂਦੀਆਂ ਹਨ। ਇਸ ਦੇ ਨਾਲ ਹੀ ਡਬਲਿਊਡੀਸੀ ਦੀ ਸੰਯੋਜਿਕਾ ਡਾ. ਪ੍ਰਿਅੰਕਾ ਸਿੰਘ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਦੇ ਆਯੋਜਨ ਲਈ ਇਨਰਵੀਲ ਕਲੱਬ ਦਾ ਵਿਸ਼ੇਸ਼ ਸਹਿਯੋਗ ਰਿਹਾ। ਕਲੱਬ ਦੀ ਪ੍ਰਧਾਨ ਰੇਨੂੰ ਵਧਵਾ, ਸਕੱਤਰ ਸਵਿਤਾ ਗੁਪਤਾ ਤੇ ਸੰਪਾਦਕ ਅਲਕਾ ਅਗਰਵਾਲ ਨੇ ਵਿਦਿਆਰਥਣਾਂ ਨੂੰ ਆਤਮ ਰੱਖਿਆ ਪ੍ਰਤੀ ਜਾਗਰੂਕ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਵਰਕਸ਼ਾਪ ਵਿੱਚ 190 ਤੋਂ ਜ਼ਿਆਦਾ ਵਿਦਿਆਰਥਣਾਂ ਨੇ ਹਿੱਸਾ ਲਿਆ ਤੇ ਆਤਮ ਰੱਖਿਆ ਦੀਆਂ ਮਹੱਤਵਪੂਰਨ ਤਕਨੀਕਾਂ ਦੀ ਸਿਖਲਾਈ ਹਾਸਲ ਕੀਤੀ।