ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਧਿਆਪਕਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਵਰਕਸ਼ਾਪ

09:15 AM May 05, 2024 IST
ਵਰਕਸ਼ਾਪ ਵਿੱਚ ਹਿੱਸਾ ਲੈਣ ਵਾਲੇ ਸਕੂਲਾਂ ਦੇ ਅਧਿਆਪਕ।-ਫੋਟੋ: ਪਸਨਾਵਾਲ

ਧਾਰੀਵਾਲ: ਬਾਬਾ ਆਇਆ ਸਿੰਘ ਰਿਆੜਕੀ ਪਬਲਿਕ ਸਕੂਲ ਤੁਗਲਵਾਲਾ ਵਿੱਚ ਸੀਬੀਐੱਸਈ ਦੇ ਸਹਿਯੋਗ ਨਾਲ ਅਧਿਆਪਕਾਂ ਦੀ ਵਰਕਸ਼ਾਪ ਲਗਾਈ ਗਈ। ਸੰਸਥਾ ਦੇ ਡਾਇਰੈਕਟਰ ਮਨਪ੍ਰੀਤ ਕੌਰ ਵਿਰਕ ਅਤੇ ਪ੍ਰਿੰਸੀਪਲ ਇੰਦਰਜੀਤ ਕੌਰ ਦੇ ਪ੍ਰਬੰਧਾਂ ਵਿੱਚ ਲਾਈ ਵਰਕਸ਼ਾਪ ਦੀ ਪ੍ਰਤੀਨਿਧਤਾ ਸੀਬੀਐੱਸਈ ਵੱਲੋਂ ਪ੍ਰਿੰਸੀਪਲ ਉਪਮਾ ਮਹਾਜਨ ਅਤੇ ਪ੍ਰਿੰਸੀਪਲ ਮਾਲਤੀ ਨਾਰੰਗ ਨੇ ਕੀਤੀ। ਵਰਕਸ਼ਾਪ ਵਿੱਚ ਰਿਆੜਕੀ ਪਬਲਿਕ ਸਕੂਲ ਤੁਗਲਵਾਲਾ ਸਣੇ ਲਗਪਗ 10 ਸਕੂਲਾਂ ਦੇ ਲਗਪਗ 60 ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਵਰਕਸ਼ਾਪ ਦੌਰਾਨ ‘ਹੈਪੀ ਕਲਾਸਰੂਮ’ ਵਿਸ਼ੇ ਤਹਿਤ ਅਧਿਆਪਕਾਂ ਨੂੰ ਸਮੇਂ ਦੇ ਹਾਣੀ ਬਣਨ ਦੀਆਂ ਨਵੀਆਂ ਸਿੱਖਿਆ ਨੀਤੀਆਂ ਬਾਰੇ ਜਾਣੂ ਕਰਵਾਇਆ ਗਿਆ। ਸੰਸਥਾ ਦੇ ਡਾਇਰੈਕਟਰ ਮਨਪ੍ਰੀਤ ਕੌਰ ਵਿਰਕ ਅਤੇ ਪ੍ਰਿੰਸੀਪਲ ਇੰਦਰਜੀਤ ਕੌਰ ਵੱਲੋਂ ਆਏ ਪ੍ਰਿੰਸੀਪਲ ਸਾਹਿਬਾਨਾਂ ਦਾ ਸਨਮਾਨ ਕੀਤਾ ਗਿਆ ਅਤੇ ਵਰਕਸ਼ਾਪ ਵਿੱਚ ਹਿੱਸਾ ਲੈਣ ਵਾਲੇ ਹਰੇਕ ਅਧਿਆਪਕ ਨੂੰ ਔਗਗੈਨਿਕ ਗੁੜ ਦਾ ਪ੍ਰਸਾਦ ਦਿੱਤਾ ਗਿਆ। -ਪੱਤਰ ਪ੍ਰੇਰਕ

Advertisement

Advertisement
Advertisement