For the best experience, open
https://m.punjabitribuneonline.com
on your mobile browser.
Advertisement

ਸਕੂਲਾਂ ਵਿੱਚ ਵਿਸ਼ਵ ਪੁਸਤਕ ਦਿਵਸ ਮਨਾਇਆ

08:02 AM Apr 24, 2024 IST
ਸਕੂਲਾਂ ਵਿੱਚ ਵਿਸ਼ਵ ਪੁਸਤਕ ਦਿਵਸ ਮਨਾਇਆ
ਸਕੂਲ ਵਿੱਚ ਲਗਾਈ ਗਈ ਪੁਸਤਕ ਪ੍ਰਦਰਸ਼ਨੀ ਦੌਰਾਨ ਹਾਜ਼ਰ ਵਿਦਿਆਰਥੀ। -ਫੋਟੋ: ਗਿੱਲ
Advertisement

ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 23 ਅਪਰੈਲ
ਇੱਥੇ ਸੋਭਾ ਸਿੰਘ ਪਬਲਿਕ ਸੀਨੀਅਰ ਸਕੂਲ ਦੀ ਪ੍ਰਿੰਸੀਪਲ ਕਵਿਤਾ ਸ਼ਰਮਾ ਨੇ ਕੌਮਾਂਤਰੀ ਪੁਸਤਕ ਦਿਵਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੌਮਾਂਤਰੀ ਪ੍ਰਸਿੱਧੀ ਵਾਲੇ ਮਹਾਨ ਲੇਖਕ ਵਿਲੀਅਮ ਸ਼ੇਕਸਪੀਅਰ ਦੀ ਬਰਸੀ ਮੌਕੇ ਯੂਨੈਸਕੋ ਵੱਲੋਂ ਇਹ ਦਿਨ ਮਨਾਉਣ ਦਾ ਫ਼ੈਸਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਕਿਤਾਬਾਂ ਭੂਤਕਾਲ, ਵਰਤਮਾਨ ਅਤੇ ਭਵਿੱਖ ਵਿੱਚ ਇੱਕ ਪੁਲ ਦਾ ਕੰਮ ਕਰਦੀਆਂ ਹਨ। ਇਸ ਮੌਕੇ ਸਕੂਲ ਵਿੱਚ ਪੁਸਤਕ ਪ੍ਰਦਰਸ਼ਨੀ ਵੀ ਲਾਈ ਗਈ, ਜਿਸ ਵਿੱਚ ਵਿਦਿਆਰਥੀਆਂ ਨੇ ਡੂੰਘੀ ਦਿਲਚਸਪੀ ਦਿਖਾਈ। ਸਕੂਲ ਦੀ ਲਾਇਬ੍ਰੇਰੀਅਨ ਬਲਜੀਤ ਕੌਰ ਨੇ ਵਿਦਿਆਰਥੀਆਂ ਨਾਲ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਪੁਸਤਕਾਂ ਹੀ ਮਨੁੱਖ ਦੀਆਂ ਸਭ ਤੋਂ ਭਰੋਸੇਮੰਦ ਮਿੱਤਰ ਹੁੰਦੀਆਂ ਹਨ।
ਪਾਇਲ (ਪੱਤਰ ਪ੍ਰੇਰਕ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕਸੂਦੜਾ ਵਿੱਚ ਪ੍ਰਿੰਸੀਪਲ ਵਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਵਿਸ਼ਵ ਪੁਸਤਕ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ ਜਿਸ ਤਹਿਤ ਬੱਚਿਆਂ ਨੂੰ ਲਾਇਬ੍ਰੇਰੀ ’ਚ ਇਸ ਦਿਹਾੜੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ।

Advertisement

Advertisement
Author Image

sukhwinder singh

View all posts

Advertisement
Advertisement
×