For the best experience, open
https://m.punjabitribuneonline.com
on your mobile browser.
Advertisement

ਸਕੂਲ ਵਿੱਚ ਵਿਸ਼ਵ ਪੁਸਤਕ ਦਿਵਸ ਮਨਾਇਆ

07:14 AM Apr 28, 2024 IST
ਸਕੂਲ ਵਿੱਚ ਵਿਸ਼ਵ ਪੁਸਤਕ ਦਿਵਸ ਮਨਾਇਆ
ਪੁਸਤਕ ਦਿਵਸ ਮੌਕੇ ਜੀਐੱਚਜੀ ਅਕੈਡਮੀ ਦੇ ਵਿਦਿਆਰਥੀ। -ਫੋਟੋ: ਸ਼ੇਤਰਾ
Advertisement

ਜਗਰਾਉਂ: ਇਥੋਂ ਦੇ ਸੀਨੀਅਰ ਸੈਕੰਡਰੀ ਸਕੂਲ ਜੀਐੱਚਜੀ ਅਕੈਡਮੀ ਵਿੱਚ ਅੱਜ ਵਿਸ਼ਵ ਪੁਸਤਕ ਦਿਵਸ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਬਾਰ੍ਹਵੀਂ ਤਕ ਦੇ ਵਿਦਿਆਰਥੀਆਂ ਨੂੰ ਲਾਇਬਰੇਰੀ ਲਿਜਾਇਆ ਗਿਆ ਅਤੇ ਕਿਤਾਬਾਂ ਪੜ੍ਹੀਆਂ ਗਈਆਂ। ਅਧਿਆਪਕਾਂ ਨੇ ਬੱਚਿਆਂ ਨੂੰ ਕਿਹਾ ਕਿ ਕਿਤਾਬਾਂ ਤੋਂ ਬਿਨਾਂ ਕਮਰਾ ਆਤਮਾ ਤੋਂ ਬਿਨਾਂ ਸਰੀਰ ਵਾਂਗ ਹੈ। ਹਰੇਕ ਨੂੰ ਰੋਜ਼ਾਨਾ ਚੰਗੀਆਂ ਕਿਤਾਬਾਂ ਪੜ੍ਹਨ ਲਈ ਸਮਾਂ ਦੇਣਾ ਚਾਹੀਦਾ ਹੈ। ਅਕੈਡਮੀ ਦੇ ਚੇਅਰਮੈਨ ਗੁਰਮੇਲ ਸਿੰਘ ਮੱਲ੍ਹੀ ਅਤੇ ਡਾਇਰੈਕਟਰ ਬਲਜੀਤ ਸਿੰਘ ਮੱਲ੍ਹੀ ਅਤੇ ਪ੍ਰਿੰਸੀਪਲ ਰਮਨਜੋਤ ਕੌਰ ਗਰੇਵਾਲ ਨੇ ਵੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×