For the best experience, open
https://m.punjabitribuneonline.com
on your mobile browser.
Advertisement

ਇੱਕ ਰੋਜ਼ਾ ਵਿਸ਼ਵ ਕੱਪ: ਪਾਕਿਸਤਾਨ ਨੇ ਸ੍ਰੀਲੰਕਾ ਨੂੰ ਛੇ ਵਿਕਟਾਂ ਨਾਲ ਹਰਾਇਆ

06:09 PM Oct 10, 2023 IST
ਇੱਕ ਰੋਜ਼ਾ ਵਿਸ਼ਵ ਕੱਪ  ਪਾਕਿਸਤਾਨ ਨੇ ਸ੍ਰੀਲੰਕਾ ਨੂੰ ਛੇ ਵਿਕਟਾਂ ਨਾਲ ਹਰਾਇਆ
Advertisement

ਹੈਦਰਾਬਾਦ, 10 ਅਕਤੂਬਰ

Advertisement

ਮੁਹੰਮਦ ਰਿਜ਼ਵਾਨ ਅਤੇ ਅਬਦੁੱਲ੍ਹਾ ਸ਼ਫੀਕ ਦੇ ਸ਼ਾਨਦਾਰ ਸੈਂਕੜਿਆਂ ਦੀ ਮਦਦ ਨਾਲ ਪਾਕਿਸਤਾਨ ਨੇ ਅੱਜ ਇੱਥੇ ਇੱਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ ਦੇ ਰੋਮਾਂਚਕ ਮੁਕਾਬਲੇ ਵਿੱਚ ਸ੍ਰੀਲੰਕਾ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਸ੍ਰੀਲੰਕਾ ਨੇ ਨੌਂ ਵਿਕਟਾਂ ’ਤੇ 344 ਦੌੜਾਂ ਬਣਾਈਆਂ ਸਨ। ਪਾਕਿਸਤਾਨ ਨੇ ਇਹ ਟੀਚਾ 48.2 ਓਵਰਾਂ ਵਿੱਚ ਚਾਰ ਵਿਕਟਾਂ ਦੇ ਨੁਕਸਾਨ ’ਤੇ 348 ਦੌੜਾਂ ਬਣਾ ਕੇ ਪੂਰਾ ਕਰ ਲਿਆ। ਸ੍ਰੀਲੰਕਾ ਲਈ ਕੁਸਲ ਮੈਂਡਿਸ ਨੇ 122, ਸਾਦਿਰਾ ਸਮਰਾਵਿਕਰਮ ਨੇ 108 ਅਤੇ ਪਥੁਮ ਨਿਸਾਂਕਾ ਨੇ 51 ਦੌੜਾਂ ਬਣਾਈਆਂ। ਪਾਕਿਸਤਾਨ ਲਈ ਹਸਨ ਅਲੀ ਨੇ ਚਾਰ ਵਿਕਟਾਂ ਲਈਆਂ, ਜਦਕਿ ਹਰਿਸ ਰਾਊਫ ਨੇ ਦੋ ਵਿਕਟਾਂ ਲਈਆਂ।

Advertisement
Author Image

Advertisement
Advertisement
×