For the best experience, open
https://m.punjabitribuneonline.com
on your mobile browser.
Advertisement

ਪੰਜਾਬੀ ਯੂਨੀਵਰਸਿਟੀ ਵਿੱਚ ‘ਵਿਸ਼ਵ ਨਾਚ ਦਿਵਸ’ ਮਨਾਇਆ

10:56 AM May 01, 2024 IST
ਪੰਜਾਬੀ ਯੂਨੀਵਰਸਿਟੀ ਵਿੱਚ ‘ਵਿਸ਼ਵ ਨਾਚ ਦਿਵਸ’ ਮਨਾਇਆ
ਵਿਸ਼ਵ ਨਾਚ ਦਿਵਸ ਸਬੰਧੀ ਸਮਾਗਮ ਦੀ ਝਲਕ। ਫੋਟੋ:ਭੰਗੂ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 30 ਅਪਰੈਲ
ਪੰਜਾਬੀ ਯੂਨੀਵਰਸਿਟੀ ਦੇ ਡਾਂਸ ਵਿਭਾਗ ਵੱਲੋਂ ਵਿਸ਼ਵ ਡਾਂਸ ਦਿਵਸ ਸਬੰਧੀ ਕਰਵਾਏ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਕੇ. ਕੇ. ਯਾਦਵ ਨੇ ਕਿਹਾ ਕਿ ਕਲਾ ਮਨੁੱਖ ਨੂੰ ਚੰਗਾ ਬਣਾਉਣ ਵਿੱਚ ਭੂਮਿਕਾ ਨਿਭਾਉਂਦੀ ਹੈ। ਮਨੁੱਖ ਦੀ ਸ਼ਖਸੀਅਤ ਨੂੰ ਨਿਖਾਰਦੀ ਹੈ। ਕਲਾ ਨਾਲ ਜੁੜੇ ਲੋਕਾਂ ਦੀ ਸ਼ਖ਼ਸੀਅਤ ਹਮੇਸ਼ਾ ਵੱਖਰੀ ਤਰ੍ਹਾਂ ਦੀ ਹੁੰਦੀ ਹੈ, ਜੋ ਹਰੇਕ ਨੂੰ ਪ੍ਰਭਾਵਿਤ ਕਰਦੀ ਹੈ। ਪ੍ਰੋਗਰਾਮ ਵਿੱਚ ਵਿਭਾਗ ਦੇ ਵਿਦਿਆਰਥੀਆਂ, ਖੋਜਾਰਥੀਆਂ ਤੇ ਫ਼ੈਕਲਟੀ ਮੈਂਬਰਾਂ ਵੱਲੋਂ ਡਾਂਸ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਕਲਾਸੀਕਲ ਡਾਂਸ ਕਥਕ, ਪੰਜਾਬੀ ਤੇ ਹਰਿਆਣਵੀ ਲੋਕ ਨਾਚ ਸ਼ਾਮਿਲ ਸਨ।
ਵਿਭਾਗ ਮੁਖੀ ਡਾ. ਸਿਮੀ ਨੇ ਵਿਸ਼ਵ ਡਾਂਸ ਦਿਵਸ ਦੇ ਇਤਿਹਾਸਕ ਪੱਖ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਆਧੁਨਿਕ ਬੈਲੇ ਦੇ ਪਿਤਾਮਾ ਜੀਨ ਜੌਰਜ ਨੈਵੇਰੇ ਦੇ ਜਨਮ ਦਿਨ 29 ਅਪਰੈਲ ਨੂੰ 1982 ਤੋਂ ਅੰਤਰਰਾਸ਼ਟਰੀ ਨਾਚ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦਾ ਨਾਚ ਵਿਭਾਗ ਆਪਣੇ ਸਥਾਪਨਾ ਸਮੇਂ ਤੋਂ ਹੀ ਹਰ ਸਾਲ ਇਸ ਦਿਵਸ ਉੱਤੇ ਪ੍ਰੋਗਰਾਮ ਕਰਵਾਉਂਦਾ ਹੈ। ਇਸ ਮੌਕੇ ਅਮ੍ਰਿਤਾ ਪ੍ਰੀਤਮ ਦੀ ਜ਼ਿੰਦਗੀ ਉੱਤੇ ਅਧਾਰਿਤ ਵੰਨਗੀ ‘ਮੈਂ ਤੈਨੂੰ ਫੇਰ ਮਿਲਾਂਗੀ’ ਪੇਸ਼ ਕੀਤੀ ਗਈ। ਡਾ. ਇੰਦਰਾ ਬਾਲੀ ਦੀ ਨਿਰਦੇਸ਼ਨਾ ਹੇਠ ਤਿਆਰ ਕੀਤੀ ਗਈ ਇਸ ਪੇਸ਼ਕਾਰੀ ਵਿੱਚ ਅਮ੍ਰਿਤਾ ਪ੍ਰੀਤਮ ਦੀਆਂ ਕਵਿਤਾਵਾਂ ਦੀ ਵਰਤੋਂ ਕੀਤੀ ਗਈ। ਪ੍ਰੋਗਰਾਮ ਵਿੱਚ ਡੀਨ ਅਕਾਦਮਿਕ ਮਾਮਲੇ ਡਾ. ਏ.ਕੇ. ਤਿਵਾੜੀ ਅਤੇ ਰਜਿਸਟਰਾਰ ਨਵਜੋਤ ਕੌਰ ਵੀ ਹਾਜ਼ਰ ਹੋਏ।

Advertisement

Advertisement
Author Image

Advertisement
Advertisement
×