ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਕੂਲਾਂ ਵਿੱਚ ਵਿਸ਼ਵ ਧਰਤੀ ਦਿਵਸ ਮਨਾਇਆ

07:40 AM Apr 23, 2024 IST
ਸਮਰਾਲਾ ਦੇ ਮੈਕਸ ਆਰਥਰ ਸਕੂਲ ਵਿੱਚ ਧਰਤੀ ਦਿਵਸ ਮਨਾਉਂਦੇ ਹੋਏ ਬੱਚੇ।

ਖੇਤਰੀ ਪ੍ਰਤੀਨਿਧ
ਲੁਧਿਆਣਾ, 22 ਅਪਰੈਲ
ਧਰਤੀ ਦਿਵਸ ਦੇ ਸਬੰਧ ਵਿੱਚ ਅੱਜ ਸ਼ਹਿਰ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿੱਚ ਗਤੀਵਿਧੀਆਂ ਕਰਵਾਈਆਂ ਗਈਆਂ। ਸਥਾਨਕ ਸਮਾਰਟ ਸਕੂਲ ਮੋਤੀ ਨਗਰ ਵਿੱਚ ਮੁੱਖ ਅਧਿਆਪਕ ਸੁਖਧੀਰ ਸਿੰਘ ਸੇਖੋਂ ਅਤੇ ਸਮੂਹ ਸਟਾਫ ਵੱਲੋਂ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਨਵਚੇਤਨਾ ਯੂਨੀਅਰ ਵਿੰਗ ਨੇ ਸਕੂਲ ’ਚ ਬੂਟੇ ਲਾ ਕੇ ਧਰਤੀ ਨੂੰ ਬਚਾਉਣ ਦਾ ਸੁਨੇਹਾ ਦਿੱਤਾ। ਮੁੱਖ ਮਹਿਮਾਨ ਵਜੋਂ ਪ੍ਰਿੰਸੀਪਲ ਰਜਨੀ ਕਾਲੜਾ ਅਤੇ ਪ੍ਰਿੰਸੀਪਲ ਅਨੁਜਾ ਕੌਸ਼ਲ ਹਾਜ਼ਰ ਹੋਏ। ਨਵਚੇਤਨਾ ਦੇ ਵਿੰਗ ਵੱਲੋਂ ਇਸ਼ਿਤਾ ਦੁੱਗਰ, ਕਿਰਤੀ ਸ਼ਰਮਾ, ਰਚਿਤ ਚੰਡੋਕ, ਤਨਵੀ, ਜ਼ਾਇਰਾ ਅਰੋੜਾ, ਕ੍ਰਿਸ਼ਨਾ ਗਰਗ ਅਤੇ ਵਾਰਿਸ਼ ਅਰੋੜਾ ਹਾਜ਼ਰ ਹੋਏ। ਇਸ ਤਰ੍ਹਾਂ ਸੈਕਰਡ ਹਾਰਟ ਸਕੂਲ ਬੀਆਰਐੱਸ ਨਗਰ ਵਿੱਚ ਕਰਵਾਏ ਸਮਾਗਮ ਦੌਰਾਨ ਪੀਏਯੂ ਤੋਂ ਡਾ. ਪਵਨੀਤ ਕੌਰ ਕਿੰਗਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਬਦਲ ਰਹੇ ਵਾਤਾਵਰਨ ’ਤੇ ਗੱਲ ਕੀਤੀ। ਇਸ ਮੌਕੇ ਸਕੂਲ ਪ੍ਰਿੰਸੀਪਲ ਸਿਲਵੀ ਦੀ ਅਗਵਾਈ ਹੇਠ ਜਾਗਰੂਕਤਾ ਰੈਲੀ ਵੀ ਕੀਤੀ ਗਈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲਤੋਂ ਵਿਖੇ ਅੱਜ ਦੇ ਦਿਨ ਦੀ ਮਹੱਤਤਾ ਬਾਰੇ ਚਰਚਾ ਕੀਤੀ ਗਈ। ਸਕੂਲ ਪ੍ਰਿੰਸੀਪਲ ਡਾ. ਪ੍ਰਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਧਰਤੀ ਉਪਰਲੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਦਾ ਸੁਨੇਹਾ ਦਿੱਤਾ।
ਸਮਰਾਲਾ (ਪੱਤਰ ਪ੍ਰੇਰਕ): ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ ਸਮਰਾਲਾ ਵਿੱਚ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਧਰਤੀ ਦਿਵਸ ਨਾਲ ਸਬੰਧਤ ਕਵਿਤਾਵਾਂ ਸੁਣਾਈਆਂ ਗਈਆਂ। ਸਕੂਲ ਦੇ ਪ੍ਰਿੰਸੀਪਲ ਡਾ. ਮੋਨਿਕਾ ਨੇ ਇਸ ਸਬੰਧੀ ਵਿਦਿਆਰਥੀਆਂ ਨੂੰ ਦੱਸਿਆ ਕਿ ਹਰ ਸਾਲ 22 ਅਪਰੈਲ ਦਾ ਦਿਨ ਪੂਰੇ ਵਿਸ਼ਵ ਵਿੱਚ ਵਿਸ਼ਵ ਧਰਤੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਗਤੀਵਿਧੀਆਂ ਰਾਹੀਂ ਧਰਤੀ ਗ੍ਰਹਿ ਨੂੰ ਪਲਾਸਟਿਕ ਦੇ ਬੁਰੇ ਪ੍ਰਭਾਵਾਂ ਤੋਂ ਬਚਾਉਣ ਦਾ ਸੰਦੇਸ਼ ਦਿੱਤਾ ਗਿਆ।

Advertisement

Advertisement
Advertisement