ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਸ਼ਵ ਵਾਤਾਵਰਨ ਦਿਵਸ ਮਨਾਇਆ

08:40 AM Jun 06, 2024 IST
featuredImage featuredImage
ਅਹਿਮਦਗੜ੍ਹ ਵਿੱਚ ਸ਼੍ਰੀਆਂਸ ਇੰਡਸਟਰੀਜ਼ ਲਿਮਟਿਡ ’ਚ ਬੂਟੇ ਲਗਾਉਂਦੇ ਹੋਏ ਕਾਰਕੁਨ।

ਜੋਗਿੰਦਰ ਸਿੰਘ ਓਬਰਾਏ
ਖੰਨਾ, 5 ਜੂਨ
ਇਥੋਂ ਦੇ ਏਐੱਸ ਕਾਲਜ ਆਫ਼ ਐਜੂਕੇਸ਼ਨ ਵਿੱਚ ਐੱਨਐੱਸਐੱਸ ਯੂਨਿਟ ਅਤੇ ਈਕੋ ਕਲੱਬ ਨੇ ਵਾਤਾਵਰਨ ਦਿਵਸ ਮਨਾਇਆ। ਇਸ ਸਬੰਧੀ ਕਰਵਾਏ ਸਮਾਗਮ ਵਿੱਚ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਇਸ ਮੌਕੇ ਡਾ. ਸ਼ਿਲਪੀ ਅਰੋੜਾ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਬਚਾਉਣ ਲਈ ਆਪਣੀ ਜੀਵਨ ਸ਼ੈਲੀ ਨੂੰ ਬਦਲਣ ਲਈ ਪ੍ਰੇਰਿਤ ਕੀਤਾ। ਉਪਰੰਤ ਬੂਟੇ ਲਾਉਣ ਦੀ ਮੁਹਿੰਮ ਆਰੰਭ ਕਰਦਿਆਂ ਕੈਂਪਸ ਦੇ ਆਲੇ ਦੁਆਲੇ ਬੂਟੇ ਲਗਾਏ ਗਏ। ਇਸ ਮੌਕੇ ਡਾ. ਪਵਨ ਕੁਮਾਰ ਤੇ ਵਿਦਿਆਰਥੀਆਂ ਨੇ ਇਨ੍ਹਾਂ ਦੀ ਸੇਵਾ ਸੰਭਾਲ ਦਾ ਪ੍ਰਣ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਘਰਾਂ ਦੀਆਂ ਛੱਤਾਂ ’ਤੇ ਪੰਛੀਆਂ ਲਈ ਪਾਣੀ ਦੇ ਭਰ ਕੇ ਭਾਂਡੇ ਵੀ ਰੱਖੇ। ਅਖੀਰ ਵਿੱਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਵਾਤਾਵਰਨ ਬਚਾਉਣ ਲਈ ਜਾਗਰੂਕਤਾ ਰੈਲੀ ਵੀ ਕੀਤੀ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਮਿੰਦਰ ਸਿੰਘ ਮਿੰਟੂ, ਐਡਵੋਕੇਟ ਬਰਿੰਦਰ ਡੈਵਿਟ ਨੇ ਕਾਲਜ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ।
ਮੰਡੀ ਅਹਿਮਦਗੜ੍ਹ (ਮਹੇਸ਼ ਸ਼ਰਮਾ): ਇੱਥੋਂ ਦੇ ਵੱਖ-ਵੱਖ ਸੰਗਠਨਾਂ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ ਜਿਸ ਦੌਰਾਨ ਸੈਮੀਨਾਰ ਤੇ ਜਾਗਰੂਕਤਾ ਸਮਾਗਮ ਕਰਵਾਉਣ ਤੋਂ ਇਲਾਵਾ ਖਾਲੀ ਥਾਵਾਂ ’ਤੇ ਬੂਟੇ ਵੀ ਲਗਾਏ ਗਏ। ਮੁੱਖ ਸਮਾਗਮ ਸ਼੍ਰੀਆਂਸ ਇੰਡਸਟਰੀਜ਼ ਲਿਮਟਿਡ ਵਿਖੇ ਚੇਅਰਮੈਨ ਰਜਨੀਸ਼ ਓਸਵਾਲ ਤੇ ਅਸਿਸਟੈਂਟ ਜਨਰਲ ਮੈਨੇਜਰ ਅਰਸ਼ੀਆ ਓਸਵਾਲ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ’ਚ ਮੁੱਖ ਮਹਿਮਾਨ ਪੰਜਾਬ ਪ੍ਰਦੂਸ਼ਣ ਬੋਰਡ ਪਟਿਆਲਾ ਦੇ ਕਾਰਜਕਾਰੀ ਇੰਜਨੀਅਰ ਗੁਨੀਤ ਸੇਠੀ ਸਨ। ਸੇਠੀ ਵੱਲੋਂ ਕੀਤੀ ਗਈ ਅਪੀਲ ਨੂੰ ਹੁੰਗਾਰਾ ਭਰਦਿਆਂ ਸਮੂਹ ਮਿੱਲ ਅਧਿਕਾਰੀਆਂ, ਕਰਮਚਾਰੀਆਂ ਤੇ ਵਰਕਰਾਂ ਨੇ ਅਹਿਦ ਕੀਤਾ ਕਿ ਜੋ 2000 ਪੌਦੇ ਅੱਜ ਵੰਡੇ ਗਏ ਹਨ ਉਨ੍ਹਾਂ ਨੂੰ ਲਗਾ ਕੇ ਲੋੜੀਂਦੀ ਸੰਭਾਲ ਕੀਤੀ ਜਾਵੇਗੀ। ਇਸ ਮੌਕੇ ਖਾਲੀ ਥਾਵਾਂ ’ਤੇ ਛਾਂਦਾਰ ਬੂਟੇ ਵੀ ਲਗਾਏ ਗਏ। ਪ੍ਰਬੰਧਕਾਂ ਨੇ ਸੇਵਾ ਭਾਰਤੀ ਦੀ ਸਥਾਨਕ ਇਕਾਈ ਵੱਲੋਂ ਕਰਵਾਏ ਗਏ ਪੇਂਟਿੰਗ ਮੁਕਾਬਲਿਆਂ ਦੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

Advertisement

ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਬੂਟੇ ਲਗਾਉਂਦੇ ਹੋਏ ਸਿਹਤ ਅਧਿਕਾਰੀ।

ਸਮਰਾਲਾ (ਡੀ.ਪੀ.ਐੱਸ ਬੱਤਰਾ): ਸਿਵਲ ਸਰਜਨ ਲੁਧਿਆਣਾ ਡਾ. ਜਸਬੀਰ ਸਿੰਘ ਔਲਖ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਸਮਰਾਲਾ ਡਾਕਟਰ ਤਾਰਕਜੋਤ ਸਿੰਘ ਦੀ ਅਗਵਾਈ ਵਿੱਚ ਵਣ ਰੇਜ ਵਿਭਾਗ ਸਮਰਾਲਾ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਸਮਰਾਲਾ ਵਿੱਚ ਵਿਸ਼ਵ ਵਾਤਾਵਰਨ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਮੇਂ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਪ੍ਰਣ ਵੀ ਲਿਆ ਗਿਆ। ਇਸ ਮੌਕੇ ਸਿਵਲ ਹਸਪਤਾਲ ਸਮਰਾਲਾ ਦਾ ਸਮੂਹ ਸਟਾਫ ਅਤੇ ਵਣ ਰੇਂਜ ਵਿਭਾਗ ਸਮਰਾਲਾ ਦਾ ਸਟਾਫ ਹਾਜ਼ਰ ਸਨ।

Advertisement
Advertisement