ਜੀਟੀਬੀਆਈ ਸਕੂਲ ਵਿੱਚ ਵਿਸ਼ਵ ਵਿਰਾਸਤ ਹਫ਼ਤਾ ਮਨਾਇਆ
ਪੱਤਰ ਪ੍ਰੇਰਕ
ਧਾਰੀਵਾਲ, 26 ਨਵੰਬਰ
ਗੁਰੂ ਤੇਗ ਬਹਾਦਰ ਇੰਟਰਨੈਸ਼ਨਲ (ਜੀ.ਟੀ.ਬੀ.ਆਈ.) ਸਕੂਲ ਕਲਿਆਣਪੁਰ ਵਿੱਚ ਚੇਅਰਮੈਨ ਤਰਸੇਮ ਸਿੰਘ ਅਤੇ ਮੈਨੇਜਿੰਗ ਡਾਇਰੈਕਟਰ ਸੁਰਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਵਿਸ਼ਵ ਵਿਰਾਸਤ ਹਫ਼ਤਾ ਮਨਾਇਆ ਗਿਆ।
ਸਕੂਲ ਦੇ ਡਾਇਰੈਕਟਰ ਐਡਵੋਕੇਟ ਪ੍ਰਿਤਪਾਲ ਸਿੰਘ ਅਤੇ ਪ੍ਰਿੰਸੀਪਲ ਬਰਿੰਦਰ ਜੋਤ ਕੌਰ ਦੀ ਅਗਵਾਈ ਹੇਠ ਮਨਾਏ ਵਿਸ਼ਵ ਵਿਰਾਸਤੀ ਹਫਤੇ ਦੌਰਾਨ ਚੌਥੀ, ਸੱਤਵੀਂ ਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਬਾਰੇ ਜਾਗਰੂਕ ਕੀਤਾ। ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਿਰਾਸਤ ਨੂੰ ਕਾਇਮ ਰੱਖਣ ਵਿੱਚ ਸਮਾਜ ਦੇ ਯੋਗਦਾਨ ਬਾਰੇ ਦੱਸਿਆ।
ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਪੇਸ਼ ਕੀਤੀਆਂ। ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੰਜਾਬੀ ਵਿਰਾਸਤ ਨੂੰ ਪੇਸ਼ ਕਰਦਿਆਂ ਸੁਹਾਗ, ਘੋੜੀਆਂ ਤੇ ਸਿੱਠਣੀਆਂ ਪੇਸ਼ ਕੀਤੀਆਂ। ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਸੰਸਾਰ ਵਿੱਚ ਸ਼ਾਂਤੀ, ਸਾਂਝੀਵਾਲਤਾ ਤੇ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਸਬੰਧੀ ਪੇਸ਼ਕਾਰੀ ਰਾਹੀਂ ਸੰਸਾਰ ਵਿੱਚ ਸ਼ਾਂਤੀ ਬਣਾਏ ਰੱਖਣ ਦਾ ਸੁਨੇਹਾ ਦਿੱਤਾ।
ਸਕੂਲ ਦੇ ਡਾਇਰੈਕਟਰ ਐਡਵੋਕੇਟ ਪ੍ਰਿਤਪਾਲ ਸਿੰਘ ਤੇ ਪ੍ਰਿੰਸੀਪਲ ਬਰਿੰਦਰ ਜੋਤ ਕੌਰ ਨੇ ਵਿਦਿਆਰਥੀਆਂ ਨੂੰ ਆਪਣੀਆਂ ਇਤਿਹਾਸਿਕ ਕਦਰਾਂ-ਕੀਮਤਾਂ ਦੀ ਸਾਂਭ-ਸੰਭਾਲ ਲਈ ਉਤਸ਼ਾਹਿਤ ਕੀਤਾ।
ਆਖਰੀ ਦਿਨ ਸਮਾਪਤੀ ਸਮਾਗਮ ਦੌਰਾਨ ਸਕੂਲ ਚੇਅਰਮੈਨ ਤਰਸੇਮ ਸਿੰਘ ਅਤੇ ਮੈਨੇਜਿੰਗ ਡਾਇਰੈਕਟਰ ਸੁਰਜੀਤ ਸਿੰਘ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਹੋਰ ਵੀ ਅਜਿਹੇ ਪ੍ਰੋਗਰਾਮ ਕਰਨ ਲਈ ਉਤਸ਼ਾਹਿਤ ਕੀਤਾ। ਇਸ ਪ੍ਰੋਗਰਾਮ ਦੀ ਤਿਆਰੀ ਬੱਚਿਆਂ ਨੂੰ ਅਧਿਆਪਕ ਮਨਪ੍ਰੀਤ ਕੌਰ, ਬਲਦੀਪ, ਆਰਤੀ, ਜਸਪਿੰਦਰ ਅਤੇ ਰੁਪਿੰਦਰਜੀਤ ਕੌਰ ਦੁਆਰਾ ਕਰਵਾਈ ਗਈ।