ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਸਮਾਗਮ

11:06 AM Oct 11, 2024 IST
ਸੈਮੀਨਾਰ ਵਿੱਚ ਹਾਜ਼ਰ ਸੀਨੀਅਰ ਮਨੋਵਿਗਿਆਨੀ ਡਾ. ਅੰਸ਼ੂ ਗੁਪਤਾ ਤੇ ਹੋਰ। -ਫੋਟੋ: ਮਹੇਸ਼ ਸ਼ਰਮਾ

ਮੰਡੀ ਅਹਿਮਦਗੜ੍ਹ

Advertisement

ਵਿਸ਼ਵ ਮਾਨਸਿਕ ਸਿਹਤ ਦਿਵਸ ਇੱਥੋਂ ਦੇ ਸਮਾਜਿਕ, ਵਿਦਿਅਕ ਅਤੇ ਸਨਅਤੀ ਅਦਾਰਿਆਂ ਵੱਲੋਂ ਵੱਖ ਵੱਖ ਥਾਈਂ ਮਨਾਇਆ ਗਿਆ, ਜਿਸ ਦੌਰਾਨ ਕਲ੍ਹ ਰਾਤੀਂ ਸਵਰਗਵਾਸ ਹੋਏ ਉੱਘੇ ਉਦਯੋਗਪਤੀ ਅਤੇ ਪਰਉਪਕਾਰੀ ਰਤਨ ਟਾਟਾ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ। ਦਿਆਨੰਦ ਆਦਰਸ਼ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੋਟਰੀ ਕਲੱਬ ਵੱਲੋਂ ਕਰਵਾਏ ਗਏ ਮੁੱਖ ਸਮਾਗਮ ਦੌਰਾਨ ਬੋਲਦਿਆਂ ਆਗੂਆਂ ਨੇ ਦਾਅਵਾ ਕੀਤਾ ਕਿ ਇੱਕ ਵਿਸ਼ਵ ਪ੍ਰਸਿੱਧ ਉਦਯੋਗਪਤੀ ਹੋਣ ਦੇ ਨਾਲ-ਨਾਲ ਰਤਨ ਟਾਟਾ ਇੱਕ ਵਿਲੱਖਣ ਵਿਅਕਤੀ ਵਜੋਂ ਉੱਭਰੇ ਜਿਨ੍ਹਾਂ ਨੇ ਕੰਪਨੀਆਂ ਵਿੱਚ ਨੌਕਰੀ ਕਰਦੇ ਨੌਜਵਾਨਾਂ ਸਮੇਤ ਆਪਣੇ ਲੱਖਾਂ ਪ੍ਰਸ਼ੰਸਕਾਂ ਦੀ ਮਾਨਸਿਕ ਸਿਹਤ ਵਿੱਚ ਸੁਤੈ ਸਿੱਧ ਸੁਧਾਰ ਕੀਤਾ। ਪ੍ਰਧਾਨ ਵੇਨੂੰ ਗੋਪਾਲ ਸ਼ਰਮਾ, ਪ੍ਰਾਜੈਕਟ ਚੇਅਰਮੈਨ ਡਾ ਸੁਨੀਤ ਹਿੰਦ ਅਤੇ ਪ੍ਰਿੰਸੀਪਲ ਵਰਸ਼ਾ ਕਾਲੜਾ ਨੇ ਵੱਖ ਵੱਖ ਸੈਸ਼ਨਾਂ ਦੀ ਪ੍ਰਧਾਨਗੀ ਕੀਤੀ ਅਤੇ ਐਸ.ਐਮ.ਓ ਸਿਵਲ ਹਸਪਤਾਲ ਡਾ. ਜੋਤੀ ਕਪੂਰ ਮੁੱਖ ਮਹਿਮਾਨ ਸਨ। ਸੀਨੀਅਰ ਮਨੋਵਿਗਿਆਨੀ ਡਾ. ਅੰਸ਼ੂ ਗੁਪਤਾ ਨੇ ਆਪਣੇ ਕੁੰਜੀਵਤ ਭਾਸ਼ਣ ਦੌਰਾਨ ਬੋਲਦਿਆਂ ਨੇ ਦੱਸਿਆ ਕਿ ਨੌਜਵਾਨਾਂ ਵਿੱਚ ਵੱਧ ਰਹੀ ਖੁਦਕੁਸ਼ੀਆਂ ਦਰ ਤੇ ਦਿਲ ਦਾ ਦੌਰਾ ਪੈਣ ਕਾਰਨ ਹੋਣ ਵਾਲੀਆਂ ਮੌਤਾਂ ਪਿੱਛੇ ਮਾਨਸਿਕ ਸਿਹਤ ਦੇ ਵਿਕਾਰ ਮੁੱਖ ਕਾਰਕ ਹਨ। -ਪੱਤਰ ਪ੍ਰੇਰਕ

Advertisement
Advertisement