For the best experience, open
https://m.punjabitribuneonline.com
on your mobile browser.
Advertisement

ਵਿਸ਼ਵ ਪੰਜਾਬੀ ਕਾਨਫਰੰਸ: ਮਾਂ ਬੋਲੀ ਦਾ ਝੰਡਾ ਬੁਲੰਦ ਕਰਨ ਦਾ ਅਹਿਦ

07:14 AM Jan 23, 2025 IST
ਵਿਸ਼ਵ ਪੰਜਾਬੀ ਕਾਨਫਰੰਸ  ਮਾਂ ਬੋਲੀ ਦਾ ਝੰਡਾ ਬੁਲੰਦ ਕਰਨ ਦਾ ਅਹਿਦ
ਲਹਿੰਦੇ ਪੰਜਾਬ ਦੀ ਸ਼ਾਇਰਾ ਬੁਸ਼ਰਾ ਏਜਾਜ਼ ਦੀ ਪੁਸਤਕ ਲੋਕ ਅਰਪਣ ਕਰਦੇ ਹੋਏ ਪਤਵੰਤੇ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 22 ਜਨਵਰੀ
ਪਾਕਿਸਤਾਨ ਦੇ ਲਾਹੌਰ ਵਿਖੇ ਚੱਲ ਰਹੀ ਤਿੰਨ ਰੋਜ਼ਾ 34ਵੀਂ ਵਿਸ਼ਵ ਪੰਜਾਬੀ ਕਾਨਫਰੰਸ ਅੱਜ ਪੰਜਾਬੀ ਮਾਂ ਬੋਲੀ ਦਾ ਝੰਡਾ ਬੁਲੰਦ ਕਰਨ ਅਤੇ ਇਸ ਦੇ ਪ੍ਰਚਾਰ ਤੇ ਪਸਾਰ ਲਈ ਸੁਹਿਰਦ ਯਤਨ ਕਰਨ ਦੇ ਅਹਿਦ ਨਾਲ ਸਮਾਪਤ ਹੋ ਗਈ। ਕਾਨਫਰੰਸ ਦੇ ਮੁੱਖ ਪ੍ਰਬੰਧਕ ਤੇ ਸਾਬਕਾ ਵਜ਼ੀਰ ਫ਼ਖਰ ਜ਼ਮਾਨ ਨੇ ਸਮਾਪਤੀ ਸੈਸ਼ਨ ਦੌਰਾਨ ਵਫ਼ਦ ਵਿੱਚ ਸ਼ਾਮਲ ਸਾਰੇ ਮੈਂਬਰਾਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨ ਕੀਤਾ।
ਪ੍ਰਧਾਨਗੀ ਮੰਡਲ ’ਚ ਬੈਠੇ ਫ਼ਖਰ ਜ਼ਮਾਨ ਨੇ ਡਾ. ਦੀਪਕ ਮਨਮੋਹਨ ਸਿੰਘ, ਸਹਿਜਪ੍ਰੀਤ ਸਿੰਘ ਮਾਂਗਟ ਤੇ ਗੁਰਭਜਨ ਸਿੰਘ ਗਿੱਲ ਨੇ ਚਾਲੀ ਸਾਲਾਂ ਤੋਂ ਚੱਲ ਰਹੇ ਕਾਨਫਰੰਸਾਂ ਦੇ ਸਿਲਸਿਲੇ ਨੂੰ ਕਾਮਯਾਬ ਕਰਨ ਲਈ ਉਪਰਾਲੇ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਯਾਦ ਕੀਤਾ। ਆਉਣ ਵਾਲੇ ਸਮੇਂ ’ਚ ਕਾਨਫਰੰਸ ਦਾ ਦਾਇਰਾ ਵਧਾਉਣ ਤੇ ਨਿਰੰਤਰ ਕਰਵਾਉਣ ’ਤੇ ਵੀ ਚਰਚਾ ਕੀਤੀ।
ਡਾ. ਸੁਰਿੰਦਰ ਸਿੰਘ ਸੰਘਾ ਨੇ ਸਮਾਪਤੀ ਸੈਸ਼ਨ ਦੌਰਾਨ ਤਿੰਨ ਰੋਜ਼ਾ ਕਾਨਫਰੰਸ ਬਾਰੇ ਮੁਲਾਂਕਣ ਪਰਚਾ ਪੜ੍ਹਦਿਆਂ ਦੋਵੇਂ ਪੰਜਾਬਾਂ ਦੀ ਆਪਸੀ ਸਾਂਝ ਤੇ ਭਾਈਵਾਲੀ ਦਾ ਸੁਨੇਹਾ ਦਿੱਤਾ। ਸਾਹਿਤਕ, ਸੱਭਿਆਚਾਰਕ, ਮੁਸ਼ਾਇਰਾ ਤੇ ਪੁਸਤਕ ਰਿਲੀਜ਼ ਆਦਿ ਸੈਸ਼ਨਾਂ ਦੌਰਾਨ ਲਏ ਅਹਿਦ ਨੂੰ ਅੱਗੇ ਤੋਰਨ ਲਈ ਸਿਰਤੋੜ ਯਤਨ ਜਾਰੀ ਰੱਖਣ ’ਤੇ ਜ਼ੋਰ ਦਿੱਤਾ। ਅਲ ਹਮਰਾ ਸੈਂਟਰ ਵਿਖੇ ਸਮਾਪਤੀ ਮੌਕੇ ਕਰਵਾਏ ਸੱਭਿਆਚਾਰਕ ਤੇ ਸੰਗੀਤਕ ਪ੍ਰੋਗਰਾਮ ਦੌਰਾਨ ਅਨੀਤਾ ਸਬਦੀਸ਼ ਵੱਲੋਂ ਇੱਕ ਪਾਤਰੀ ਨਾਟਕ ‘ਗੁੰਮਸ਼ੁਦਾ ਔਰਤ’ ਨੇ ਔਰਤਾਂ ਦੇ ਸਸ਼ਕਤੀਕਰਨ ਦਾ ਸੱਦਾ ਦਿੱਤਾ। ਸੰਗੀਤਕ ਪ੍ਰੋਗਰਾਮ ਦੌਰਾਨ ਦੋਵੇਂ ਪੰਜਾਬਾਂ ਦੇ ਚੋਟੀ ਦੇ ਫ਼ਨਕਾਰਾਂ ਅਕਰਮ ਰਾਹੀ, ਪੰਮੀ ਬਾਈ, ਡੌਲੀ ਗੁਲੇਰੀਆ, ਸੁੱਖੀ ਬਰਾੜ, ਆਰਿਫ ਲੋਹਾਰ, ਇਮਰਾਨ ਸ਼ੌਕਤ ਅਲੀ ਤੇ ਸਤਨਾਮ ਨੇ ਪੇਸ਼ਕਾਰੀਆਂ ਦਿੱਤੀਆਂ। ਸਮਾਪਤੀ ਸੈਸ਼ਨ ਵਿੱਚ ਲਹਿੰਦੇ ਪੰਜਾਬ ਦੀ ਸ਼ਾਇਰਾ ਬੁਸ਼ਰਾ ਏਜਾਜ਼ ਦੀ ਪੁਸਤਕ ‘ਮੈਂ ਪੂਣੀ ਕੱਤੀ ਰਾਤ ਦੀ’ ਦਾ ਗੁਰਮੁਖੀ ਐਡੀਸ਼ਨ ਵੀ ਰਿਲੀਜ਼ ਕੀਤਾ ਗਿਆ।

Advertisement

Advertisement
Advertisement
Author Image

joginder kumar

View all posts

Advertisement