ਰਾਜੇਵਾਲ ਸਕੂਲ ’ਚ ਵਿਸ਼ਵ ਰੇਬੀਜ਼ ਦਿਵਸ ਮਨਾਇਆ
ਨਿੱਜੀ ਪੱਤਰ ਪ੍ਰੇਰਕ
ਖੰਨਾ, 28 ਸਤੰਬਰ
ਨੇੜਲੇ ਪਿੰਡ ਰਾਜੇਵਾਲ ਦੇ ਸਰਕਾਰੀ ਹਾਈ ਸਕੂਲ ਵਿੱਚ ਐਸਐਮਓ ਡਾ. ਰਵੀ ਦੱਤ ਦੀ ਅਗਵਾਈ ਹੇਠ ਵਿਸ਼ਵ ਰੇਬੀਜ਼ ਦਿਸਵ ਸਬੰਧੀ ਬੱਚਿਆਂ ਨੂੰ ਹਲਕਾਅ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਬੀਬੀਈ ਗੁਰਦੀਪ ਸਿੰਘ ਨੇ ਕਿਹਾ ਕਿ ਰੇਬੀਜ਼ ਕੁੱਤੇ, ਬਾਂਦਰ ਅਤੇ ਬਿੱਲੀ ਆਦਿ ਦੇ ਕੱਟਣ ਕਾਰਨ ਹੁੰਦਾ ਹੈ। ਹਲਕਾਅ ਤੋਂ ਬਚਾਅ ਲਈ ਜ਼ਰੂਰੀ ਹੈ ਕਿ ਕੁੱਤੇ ਜਾਂ ਹੋਰ ਕਿਸੇ ਜਾਨਵਰ ਦੇ ਕੱਟਣ ਜਾਂ ਨਹੁੰ ਆਦਿ ਮਾਰਨ ਨੂੰ ਅਣਦੇਖਿਆ ਨਾ ਕੀਤਾ ਜਾਵੇ, ਰੇਬੀਜ਼ ਇਕ ਜਾਨਲੇਵਾ ਬਿਮਾਰੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਨਲੇਵਾ ਸਾਬਤ ਹੋ ਸਕਦੀ ਹੈ।
ਪਾਇਲ (ਪੱਤਰ ਪ੍ਰੇਰਕ): ਇੱਥੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਦੀ ਅਗਵਾਈ ਹੇਠ ਨੈਸ਼ਨਲ ਰੇਬੀਜ਼ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ਵ ਰੇਬੀਜ਼ ਦਿਵਸ ਮਨਾਇਆ ਗਿਆ। ਇਸ ਮੌਕੇ ਐੱਸਐਮਓ ਪਾਇਲ ਡਾ. ਹਰਵਿੰਦਰ ਸਿੰਘ ਨੇ ਕਿਹਾ ਕਿ ਕੁੱਤੇ ਦੇ ਕੱਟੇ ਨੂੰ ਅਣਦੇਖਿਆ ਨਾ ਕਰੋ। ਰੈਬਿਜ ਘਾਤਕ ਰੋਗ ਹੈ ਪਰ ਇਸ ਤੋਂ ਆਸਾਨੀ ਨਾਲ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਾਲਤੂ ਜਾਨਵਰਾਂ ਦਾ ਵੈਟਨਰੀ ਹਸਪਤਾਲਾਂ ਤੋ ਟੀਕਾਕਰਨ ਹੋਣਾ ਬਹੁਤ ਜ਼ਰੂਰੀ ਹੈ।