ਪੰਜਾਬ ਰਾਜ ਭਵਨ ਵਿੱਚ ਵਿਸ਼ਵ ਟੀਬੀ ਦਿਵਸ ਮਨਾਇਆ
10:30 PM Mar 20, 2025 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਮਾਰਚ
ਇਥੇ ਪੰਜਾਬ ਰਾਜ ਭਵਨ ਵਿੱਚ ਅੱਜ ਵਿਸ਼ਵ ਟੀ.ਬੀ. ਦਿਵਸ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ਵਿੱਚ ਸਿਹਤ ਸਕੱਤਰ ਅਜੈ ਚਗਤੀ, ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਐਮਡੀ ਐਨ.ਐਚ.ਐਮ. ਡਾ. ਸੁਮਨ ਸਿੰਘ, ਸੰਯੁਕਤ ਨਿਰਦੇਸ਼ਕ ਨਿਤੀਸ਼ ਸਿੰਗਲਾ, ਮੈਡੀਕਲ ਸੁਪਰਡੈਂਟ ਸੁਸ਼ੀਲ ਮਾਹੀ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਮੌਜੂਦ ਸਨ ਜਿਨ੍ਹਾਂ ਟੀਬੀ ਦੀ ਰੋਕਥਾਮ ਅਤੇ ਇਲਾਜ ਵਰਗੀ ਪਹਿਲਕਦਮੀਆਂ ਬਾਰੇ ਲੋਕਾਂ ਨੂੂੰ ਜਾਗਰੂਕ ਕੀਤਾ। ਇਸ ਦੌਰਾਨ ਮੌਜੂਦ ਮਾਹਿਰਾਂ ਤੇ ਟੀਬੀ ਚੈਂਪੀਅਨਾਂ ਨੇ ਟੀ.ਬੀ. ਵਿਰੁੱਧ ਲੜਾਈ ਨੂੰ ਤੇਜ਼ ਕਰਨ ਲਈ ਸਮੂਹਿਕ ਕਾਰਵਾਈ ਦਾ ਸੱਦਾ ਦਿੱਤਾ।
Advertisement
Advertisement
Advertisement
Advertisement