ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਾਲਸਾ ਕਾਲਜ ਵਿੱਚ ਵਿਸ਼ਵ ਰੰਗਮੰਚ ਦਿਵਸ ਮਨਾਇਆ

08:38 AM Apr 05, 2024 IST
ਸਾਬਕਾ ਵਿਦਿਆਰਥੀ ਵਿਪਨ ਕੁਮਾਰ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਡਾ. ਮਹਿਲ ਸਿੰਘ।

ਟ੍ਰਬਿਿਉੂਨ ਨਿਉੂਜ਼ ਸਰਵਿਸ
ਅਮ੍ਰਿਤਸਰ, 4 ਅਪਰੈਲ
ਖ਼ਾਲਸਾ ਕਾਲਜ ਵਿੱਚ ਥੀਏਟਰ ਸਟੱਡੀਜ਼ ਵਿਭਾਗ ਵੱਲੋਂ ਵਿਸ਼ਵ ਰੰਗਮੰਚ ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਮੌਕੇ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਰਾਸ਼ਟਰੀ ਪੱਧਰ ਦੇ ਥੀਏਟਰ ਕਲਾਕਾਰ ਵਿਪਨ ਕੁਮਾਰ ਨੇ ਸ਼ਿਰਕਤ ਕੀਤੀ। ਉਨ੍ਹਾਂ ਨੂੰ ‘ਉਸਤਾਦ ਬਿਸਮਿੱਲ੍ਹਾ ਖਾਨ ਯੁਵਾ ਪੁਰਸਕਾਰ-2023’ ਮਿਲ ਚੁਕਾ ਹੈ। ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਕਿ ਵਿਪਿਨ ਕੁਮਾਰ ਕਾਲਜ ਦਾ ਹੋਣਹਾਰ ਸਾਬਕਾ ਵਿਦਿਆਰਥੀ ਹੈ, ਜਿਸ ਨੂੰ ‘ਉਸਤਾਦ ਬਿਸਮਿੱਲ੍ਹਾ ਖਾਨ ਯੁਵਾ ਪੁਰਸਕਾਰ 2023’ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਲਜ ਅਤੇ ਪੰਜਾਬ ਦੇ ਰੰਗਮੰਚ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਇਕ ਪੰਜਾਬੀ ਥੀਏਟਰ ਕਲਾਕਾਰ ਨੇ ਰਾਸ਼ਟਰੀ ਪੱਧਰ ’ਤੇ ਨਾਮਣਾ ਖੱਟਿਆ ਹੈ। ਇਸ ਮੌਕੇ ਸ੍ਰੀ ਕੁਮਾਰ ਨੇ ਥੀਏਟਰ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਆਪਣਾ ਅਨੁਭਵ ਸਾਂਝਾ ਕੀਤਾ। ਉਨ੍ਹਾਂ ਨੇ ਇਸ ਮੌਕੇ ਕਾਲਜ ਵਿਖੇ ਬੀਤਾਏ ਪਲਾਂ ਨੂੰ ਯਾਦ ਕੀਤਾ ਅਤੇ ਵਿਦਿਆਰਥੀਆਂ ਅਦਾਕਾਰੀ ਸਬੰਧੀ ਗੁਰ ਵੀ ਸਾਂਝੇ ਕੀਤੇ। ਕਾਲਜ ਪ੍ਰਿੰਸੀਪਲ ਨੇ ਸ੍ਰੀ ਕੁਮਾਰ ਨੂੰ ਯਾਦਗਾਰੀ ਵਜੋਂ ਕਾਲਜ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ।

Advertisement

Advertisement