ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ: ਨਿਕਿਤਾ ਨੇ ਚਾਂਦੀ ਅਤੇ ਨੇਹਾ ਨੇ ਕਾਂਸੀ ਦਾ ਤਗ਼ਮਾ ਜਿੱਤਿਆ

11:15 AM Sep 08, 2024 IST

ਪੋਂਟੇਵੇਦਰਾ (ਸਪੇਨ), 7 ਸਤੰਬਰ
ਭਾਰਤੀ ਪਹਿਲਵਾਨ ਨਿਕਿਤਾ ਨੇ ਇੱਥੇ ਅੰਡਰ-20 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਮਹਿਲਾਵਾਂ ਦੇ 62 ਕਿਲੋ ਫ੍ਰੀਸਟਾਈਲ ਵਰਗ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ, ਜਦਕਿ ਨੇਹਾ ਨੇ 57 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਗ਼ਮਾ ਹਾਸਲ ਕੀਤਾ।
ਭਾਰਤ ਇਸ ਮੁਕਾਬਲੇ ਵਿੱਚ ਕੁੱਲ ਮਿਲਾ ਕੇ ਪੰਜ ਤਗ਼ਮਿਆਂ ਨਾਲ ਦੂਜੇ ਸਥਾਨ ’ਤੇ ਰਿਹਾ। ਪਿਛਲੇ ਸਾਲ ਅੰਡਰ-20 ਏਸ਼ਿਆਈ ਚੈਂਪੀਅਨਸ਼ਿਪ ਦੀ ਸੋਨ ਤਗ਼ਮਾ ਜੇਤੂ ਨਿਕਿਤਾ ਫਾਈਨਲ ਵਿੱਚ ਯੂਕਰੇਨ ਦੀ ਪਹਿਲਵਾਨ ਇਰੀਨਾ ਬੋਂਦਰ ਤੋਂ 1-4 ਨਾਲ ਹਾਰ ਗਈ। ਪਿਛਲੇ ਮਹੀਨੇ ਅੰਡਰ-17 ਵਿਸ਼ਵ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤਣ ਵਾਲੀ ਨੇਹਾ ਨੇ ਮਹਿਲਾਵਾਂ ਦੇ 57 ਕਿਲੋ ਫ੍ਰੀਸਟਾਈਲ ਵਿੱਚ ਹੰਗਰੀ ਦੀ ਗੇਰਡਾ ਟੇਰੇਕ ਨੂੰ 10-8 ਨਾਲ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਿਆ। ਭਾਰਤ ਨੇ ਇਸ ਤਰ੍ਹਾਂ ਇੱਕ ਸੋਨੇ, ਇੱਕ ਚਾਂਦੀ ਅਤੇ ਤਿੰਨ ਕਾਂਸੀ ਦੇ ਤਗ਼ਮਿਆਂ ਨਾਲ ਆਪਣੀ ਮੁਹਿੰਮ ਸਮਾਪਤ ਕੀਤੀ।
ਜਯੋਤੀ ਬੇਰਵਾਲ ਨੇ ਇਸ ਤੋਂ ਪਹਿਲਾਂ ਮਹਿਲਾਵਾਂ ਦੇ 76 ਕਿਲੋ ਮੁਕਾਬਲੇ ਵਿੱਚ ਸੋਨ ਤਗ਼ਮਾ ਜਿੱਤਿਆ ਸੀ, ਜਦਕਿ ਕੋਮਲ (ਮਹਿਲਾ 59 ਕਿਲੋ) ਅਤੇ ਸ੍ਰਿਸ਼ਟੀ (ਮਹਿਲਾ 68 ਕਿਲੋ) ਨੇ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਪਿਛਲੇ ਸਾਲ ਜਾਰਡਨ ਦੇ ਅਮਾਨ ਵਿੱਚ ਕਰਵਾਏ ਗਏ ਇਸ ਮੁਕਾਬਲੇ ਵਿੱਚ ਭਾਰਤ ਨੇ ਚਾਰ ਸੋਨੇ, ਤਿੰਨ ਚਾਂਦੀ ਅਤੇ ਸੱਤ ਕਾਂਸੀ ਦੇ ਤਗ਼ਮੇ ਜਿੱਤੇ ਸਨ। -ਪੀਟੀਆਈ

Advertisement

Advertisement