For the best experience, open
https://m.punjabitribuneonline.com
on your mobile browser.
Advertisement

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ

10:38 AM Dec 29, 2023 IST
ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ
ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਖੜ੍ਹੇ ਸਕੂਲ ਕਮੇਟੀ ਦੇ ਮੈਂਬਰ।
Advertisement

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 28 ਦਸੰਬਰ
ਮਾਤਾ ਰੁਕਮਣੀ ਰਾਇ ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਤੇ ਗੁਰਬਾਣੀ ਕੀਰਤਨ ਕਰਵਾਇਆ ਗਿਆ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਸ਼ਣੂ ਭਗਵਾਨ ਗੁਪਤਾ ਨੇ ਗੁਰੂ ਗੋਬਿੰਦ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਤੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ ਸਾਨੂੰ ਉਨ੍ਹਾਂ ਦੇ ਦਰਸਾਏ ਰਾਹ ’ਤੇ ਚੱੱਲਣ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਵਿਚ ਧਾਰਮਿਕ ਸੰਸਕਾਰ ਪੈਦਾ ਕਰਨ ਲਈ ਤੇ ਵੱਖ-ਵੱਖ ਧਰਮਾਂ ਪ੍ਰਤੀ ਮਾਣ-ਸਨਮਾਨ ਰੱਖਣ ਲਈ ਇਸ ਤਰ੍ਹਾਂ ਦੇ ਸਮਾਗਮ ਕਰਨੇ ਬਹੁਤ ਜ਼ਰੂਰੀ ਹਨ। ਸਕੂਲ ਦੀ ਪ੍ਰਬੰਧਕ ਕਮੇਟੀ ਦੀ ਮੀਤ ਪ੍ਰਧਾਨ ਰਮਨ ਕਾਂਤਾ ਸ਼ਰਮਾ ਨੇ ਬੱਚਿਆਂ ਨੂੰ ਗੁਰੂ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਦੀ ਕੁਰਬਾਨੀ ਨੂੰ ਸਦਾ ਯਾਦ ਰੱਖਣਾ ਚਾਹੀਦਾ ਹੈ ਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਸਕੂਲ ਦੇ ਵਿਦਿਆਰਥੀਆਂ ਨੇ ਕਵਿਤਾ ਤੇ ਭਾਸ਼ਣ ਰਾਹੀਂ ਸਾਹਿਬਜ਼ਾਦਿਆਂ ਨੂੰ ਯਾਦ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਖਰੀਂਡਵਾ ਵੱਲੋਂ ਸਾਰੇ ਸਕੂਲ ਸਮਿਤੀ ਮੈਬਰਾਂ ਨੂੰ ਸਨਮਾਨਿਤ ਕੀਤਾ ਗਿਆ।
ਉਧਰ ਗੁਰਦੁਆਰਾ ਮੰਡੋਖਰਾ ਸਾਹਿਬ ਪਾਤਸ਼ਾਹੀ ਨੌਵੀਂ ਵਿੱਚ ਵੀ ਸ਼ਹੀਦੀ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਰਾਗੀ ਤੇ ਢਾਡੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕਰ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰੇ ਦੇ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਨੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਸੰਗਤ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਸਾ ਨਦੀ ਤੋਂ ਜਦੋਂ ਪਰਿਵਾਰ ਵਿਛੜ ਰਿਹਾ ਸੀ ਤਾਂ ਇਕ ਪਾਸੇ ਜਿਥੇ ਵੱਡੇ ਸਾਹਿਬਜ਼ਾਦੇ ਗੁਰੂ ਜੀ ਦੇ ਨਾਲ ਚਲੇ ਗਏ ਤੇ ਦੂਜੇ ਪਾਸੇ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰ ਕੌਰ ਇਕ ਪਾਸੇ ਰਹਿ ਗਏ। ਉਨ੍ਹਾਂ ਨੂੰ ਗੰਗੂ ਬਾਹਮਣ ਆਪਣੇ ਘਰ ਲੈ ਗਿਆ ਤੇ ਲਾਲਚ ਵੱਸ ਹੋ ਕੇ ਉਨ੍ਹਾਂ ਨੂੰ ਸੂਬਾ ਸਰਹਿੰਦ ਕੋਲ ਕੈਦ ਕਰਵਾ ਦਿੱਤਾ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੈ। ਸਾਡੇ ਗੁਰੂਆਂ ਨੇ ਦੇਸ਼, ਕੌਮ ਤੇ ਧਰਮ ਦੀ ਰਾਖੀ ਲਈ ਆਪਣੇ ਪ੍ਰਾਣ ਨਿਛਾਵਰ ਕਰ ਦਿੱਤੇ। ਇਸ ਮੌਕੇ ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ ਖਾਲਸਾ, ਜਸਪ੍ਰੀਤ ਸਿੰਘ ਬਲਕਾਰ ਸਿੰਘ, ਗੁਰਦੇਵ ਸੁਰਾ ਆਦਿ ਤੋਂ ਇਲਾਵਾ ਸੰਗਤ ਮੌਜੂਦ ਸੀ।

Advertisement

Advertisement
Advertisement
Author Image

Advertisement