ਪਹਿਲਵਾਨ ਬਬੀਤਾ ਫੋਗਾਟ ਨੇ ਕੁਲਵੰਤ ਬਾਜ਼ੀਗਰ ਲਈ ਚੋਣ ਪ੍ਰਚਾਰ ਕੀਤਾ
08:51 AM Oct 01, 2024 IST
ਪੱਤਰ ਪ੍ਰੇਰਕ
ਗੂਹਲਾ ਚੀਕਾ, 30 ਸਤੰਬਰ
ਕੌਮਾਂਤਰੀ ਪਹਿਲਵਾਨ ਬਬੀਤਾ ਫੋਗਾਟ ਨੇ ਅੱਜ ਭਾਜਪਾ ਉਮੀਦਵਾਰ ਕੁਲਵੰਤ ਬਾਜ਼ੀਗਰ ਲਈ ਹਲਕੇ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ। ਚੋਣ ਪ੍ਰਚਾਰ ਦੇ ਦੌਰਾਨ ਪਿੰਡ ਬੁੱਡਨਪੁਰ ਵਿੱਚ ਪਿੰਡ ਵਾਸੀਆਂ ਨੇ ਬਬੀਤਾ ਨੂੰ ਡਰਾਈ ਫੂਰਟ ਨਾਲ ਤੋਲ ਕੇ ਆਪਣਾ ਸਮਰਥਨ ਕੁਲਵੰਤ ਬਾਜ਼ੀਗਰ ਨੂੰ ਦੇਣ ਦਾ ਐਲਾਨ ਕੀਤਾ। ਇਸ ਦੌਰਾਨ ਮਹਿਲਾ ਪਹਿਲਵਾਨ ਨੇ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥਾਂ ਵਿੱਚ ਦੇਸ਼ ਸੁਰੱਖਿਅਤ ਹੈ, ਇੰਜ ਹੀ ਮੁੱਖ ਮੰਤਰੀ ਨਾਇਬ ਸੈਣੀ ਦੇ ਹੱਥਾਂ ਵਿੱਚ ਸੂਬੇ ਦੀ ਜਨਤਾ ਦੇ ਹਿੱਤ ਪੂਰੀ ਤਰ੍ਹਾਂ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਆਪਣੇ ਦਸ ਸਾਲ ਦੇ ਕਾਰਜਕਾਲ ਵਿੱਚ ਹਰ ਵਰਗ ਦੇ ਵਿਕਾਸ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਏਜੰਡਾ ਰਾਜ ਦਾ ਵਿਕਾਸ ਕਰਵਾਉਣਾ ਹੈ ਜਦਕਿ ਕਾਂਗਰਸ ਆਗੂਆਂ ਦਾ ਏਜੰਡਾ ਆਪਣਾ ਵਿਕਾਸ ਕਰਵਾਉਣਾ ਹੈ ।
Advertisement
Advertisement