For the best experience, open
https://m.punjabitribuneonline.com
on your mobile browser.
Advertisement

ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕੁਸ਼ਤੀ ਫਰੀ-ਸਟਾਈਲ ਮੁਕਾਬਲੇ ਜਾਰੀ

07:15 AM Sep 20, 2024 IST
ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕੁਸ਼ਤੀ ਫਰੀ ਸਟਾਈਲ ਮੁਕਾਬਲੇ ਜਾਰੀ
ਕੁਸ਼ਤੀ ਮੁਕਾਬਲੇ ਸ਼ੁਰੂ ਕਰਵਾਉਂਦੇ ਹੋਏ ਅਧਿਕਾਰੀ।- ਫੋਟੋ: ਅਕੀਦਾ
Advertisement

ਪੱਤਰ ਪ੍ਰੇਰਕ
ਪਟਿਆਲਾ, 19 ਸਤੰਬਰ
ਇੱਥੇ 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2024-25 ਤਹਿਤ ਕੁਸ਼ਤੀ ਦੇ ਅੰਡਰ 14 (ਲੜਕੇ ਅਤੇ ਲੜਕੀਆਂ) ਅਤੇ ਅੰਡਰ-19 (ਲੜਕੇ ਅਤੇ ਲੜਕੀਆਂ) ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਸਪੋਰਟਸ ਕੋ-ਆਰਡੀਨੇਟਰ ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2024-25 ਦੇ ਕੁਸ਼ਤੀ ਫ਼ਰੀ ਸਟਾਈਲ ਅੰਡਰ-14 ਲੜਕੀਆਂ ਦੇ 30 ਕਿਲੋਗ੍ਰਾਮ ਭਾਰ ਵਰਗ ਵਿੱਚ ਜਸਪ੍ਰੀਤ ਕੌਰ ਹਰਦੋਖਾਨਪੁਰ, 33 ਕਿਲੋਗ੍ਰਾਮ ਭਾਰ ਵਰਗ ਵਿੱਚ ਆਂਚਲ ਅਬੋਹਰ ਜ਼ਿਲ੍ਹਾ ਫ਼ਾਜ਼ਿਲਕਾ, 36 ਕਿਲੋਗ੍ਰਾਮ ਭਾਰ ਵਰਗ ਵਿੱਚ ਗੁਰੂ ਪਿਆਰੀ ਗਿੱਦੜਬਾਹਾ, 39 ਕਿਲੋਗ੍ਰਾਮ ਭਾਰ ਵਰਗ ਵਿੱਚ ਕੋਮਲਪ੍ਰੀਤ ਕੌਰ ਲਿਟਲ ਫਲਾਵਰ ਕਾਨਵੈਂਟ ਸਕੂਲ ਮਦੀਰ, 42 ਕਿਲੋਗ੍ਰਾਮ ਭਾਰ ਵਰਗ ਵਿੱਚ ਜੈਸਮੀਨ ਮੜਾਕ ਸਮਿਸ ਫ਼ੇਜ਼ 9 ਮੁਹਾਲੀ ਜੇਤੂ ਰਹੀ। ਇਸੇ ਤਰ੍ਹਾਂ 46 ਕਿਲੋਗ੍ਰਾਮ ਭਾਰ ਵਰਗ ਵਿੱਚ ਕੋਮਲ ਮਿਸ਼ਰਾ ਲੁਧਿਆਣਾ, 54 ਕਿਲੋਗ੍ਰਾਮ ਭਾਰ ਵਰਗ ਵਿੱਚ ਪਵਨਦੀਪ ਕੌਰ ਸਪੋਰਟਸ ਵਿੰਗ ਘੁੱਦਾ, 58 ਕਿਲੋਗ੍ਰਾਮ ਭਾਰ ਵਰਗ ਵਿੱਚ ਤਨਿਸ਼ਕਾ ਹੀਰਾ ਪਬਲਿਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਇਨਾਰ ਅਤੇ 62 ਕਿਲੋਗ੍ਰਾਮ ਭਾਰ ਵਰਗ ਵਿੱਚ ਸਾਕਸ਼ੀ ਮਿਨਹਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਰਾਮ ਸਹਾਏ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਕੁਸ਼ਤੀ ਫਰੀ ਸਟਾਈਲ ਅੰਡਰ-19 ਲੜਕੀਆਂ ਦੇ 50 ਕਿਲੋਗ੍ਰਾਮ ਭਾਰ ਵਰਗ ਦੇ ਫਾਈਨਲ ਵਿੱਚ ਨਵਰੀਤ ਕੌਰ ਗਿੱਲ ਸੰਗਰੂਰ, 53 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨਲ ਰੂਪਨਗਰ, 55 ਕਿਲੋਗ੍ਰਾਮ ਭਾਰ ਵਰਗ ਵਿੱਚ ਅਰਪਿਤਾ ਸਕੂਲ ਆਫ਼ ਐਮੀਨੈਂਸ ਜਲੰਧਰ, 57 ਕਿਲੋਗ੍ਰਾਮ ਭਾਰ ਵਰਗ ਵਿੱਚ ਲਕਸ਼ਿਤਾ ਜਲੰਧਰ, 59 ਕਿਲੋਗ੍ਰਾਮ ਭਾਰ ਵਰਗ ਵਿੱਚ ਫ਼ਾਜ਼ਿਲਕਾ, 62 ਕਿਲੋਗ੍ਰਾਮ ਭਾਰ ਵਰਗ ਵਿੱਚ ਅਰਸ਼ਪ੍ਰੀਤ ਕੌਰ ਹੁਸ਼ਿਆਰਪੁਰ, 65 ਕਿਲੋਗ੍ਰਾਮ ਭਾਰ ਵਰਗ ਵਿੱਚ ਅਲਫਾਜ਼ ਕੌਰ ਗਰੇਵਾਲ ਫ਼ਾਜ਼ਿਲਕਾ, 68 ਕਿਲੋਗ੍ਰਾਮ ਭਾਰ ਵਰਗ ਵਿੱਚ ਨਿਰਜਲਾ ਗੁਰਦਾਸਪੁਰ, 72 ਕਿਲੋਗ੍ਰਾਮ ਭਾਰ ਵਰਗ ਵਿੱਚ ਕਿਰਨਦੀਪ ਕੌਰ ਤਰਨ ਤਾਰਨ ਅਤੇ 76 ਕਿਲੋਗ੍ਰਾਮ ਭਾਰ ਵਰਗ ਵਿੱਚ ਨਵਰੀਤ ਕੌਰ ਕਪੂਰਥਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

Advertisement

Advertisement
Advertisement
Author Image

sukhwinder singh

View all posts

Advertisement