ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁਸ਼ਤੀ ਫਰੀ ਸਟਾਈਲ: ਓਵਰਆਲ ਟਰਾਫ਼ੀ ’ਤੇ ਜ਼ਿਲ੍ਹਾ ਜਲੰਧਰ ਕਾਬਜ਼

11:08 AM Oct 29, 2024 IST

ਪੱਤਰ ਪ੍ਰੇਰਕ
ਪਟਿਆਲਾ, 28 ਅਕਤੂਬਰ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਸਰਪ੍ਰਸਤੀ ਹੇਠ ਸਕੂਲੀ ਵਿਦਿਆਰਥੀਆਂ ਦੇ 68ਵੇਂ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਤਹਿਤ ਲੜਕੀਆਂ ਦੇ ਅੰਡਰ-17 ਕੁਸ਼ਤੀ ਫਰੀ ਸਟਾਈਲ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਡਾ. ਰਵਿੰਦਰਪਾਲ ਸਿੰਘ ਦੀ ਦੇਖ-ਰੇਖ ਹੇਠ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਹਾਈ ਬ੍ਰਾਂਚ ਪਟਿਆਲਾ ਵਿੱਚ ਕਰਵਾਏ ਗਏ। ਇਸ ਦੌਰਾਨ ਓਵਰਆਲ ਟਰਾਫ਼ੀ ਵਿੱਚ ਪਹਿਲੇ ਸਥਾਨ ’ਤੇ ਜ਼ਿਲ੍ਹਾ ਜਲੰਧਰ, ਦੂਜੇ ਸਥਾਨ ’ਤੇ ਐੱਸਏਐੱਸ ਨਗਰ ਅਤੇ ਤੀਜੇ ਸਥਾਨ ’ਤੇ ਫ਼ਰੀਦਕੋਟ ਜ਼ਿਲ੍ਹਾ ਰਿਹਾ। ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਪਟਿਆਲਾ ਚਰਨਜੀਤ ਸਿੰਘ ਭੁੱਲਰ ਨੇ ਕਿਹਾ ਕਿ ਲੜਕੀਆਂ ਦੇ ਅੰਡਰ-17 ਕੁਸ਼ਤੀ ਫਰੀ ਸਟਾਈਲ ਮੁਕਾਬਲਿਆਂ ਵਿੱਚ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਅਤੇ ਸਪੋਰਟਸ ਵਿੰਗਾਂ ਤੋਂ ਲਗਪਗ 220 ਦੇ ਕਰੀਬ ਪਹਿਲਵਾਨਾਂ (ਕੁੜੀਆਂ) ਨੇ ਹਿੱਸਾ ਲਿਆ। ਦਲਜੀਤ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਸਪੋਰਟਸ ਨੇ ਕਿਹਾ ਕਿ ਖਿਡਾਰੀਆਂ ਦੀਆਂ ਸਹੂਲਤਾਂ ਦਾ ਪ੍ਰਬੰਧ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਖੇਡ ਟੂਰਨਾਮੈਂਟ ਕਮੇਟੀ ਵੱਲੋਂ ਕੀਤਾ ਗਿਆ ਹੈ।

Advertisement

Advertisement